ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 22 ਸਾਲਾ ਮੁੰਡੇ ਦੀ ਦਰਦਨਾਕ ਮੌਤ

Tuesday, Feb 03, 2026 - 06:16 PM (IST)

ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ 22 ਸਾਲਾ ਮੁੰਡੇ ਦੀ ਦਰਦਨਾਕ ਮੌਤ

ਮੋਗਾ (ਕਸ਼ਿਸ਼): ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਇਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਕਰੰਟ ਲੱਗਣ ਤੋਂ ਬਾਅਦ ਨੌਜਵਾਨ ਕੋਠੇ ਤੋਂ ਹੇਠਾਂ ਡਿੱਗਿਆ। ਇਹ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ। 

ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਦਾ ਮਕਾਨ ਬਣ ਰਿਹਾ ਸੀ। ਉਕਤ ਨੌਜਵਾਨ ਪਲੰਬਰ ਦਾ ਕੰਮ ਕਰਨ ਲਈ ਕੋਠੇ ਉੱਤੇ ਚੜ੍ਹਿਆ ਸੀ। ਇਸ ਦੌਰਾਨ ਨੀਵੀਆਂ ਲਟਕ ਰਹੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਨੌਜਵਾਨ ਕੋਠੇ ਤੋਂ ਹੇਠਾਂ ਡਿੱਗ ਪਿਆ। ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਵੱਲੋਂ ਤੁਰੰਤ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਮ੍ਰਿਤਕ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅੰਗਰੇਜ਼ ਸਿੰਘ, ਵਾਸੀ ਰਾਣੀਆਂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੋ ਭਰਾ ਸੀ। ਦੂਜੇ ਭਰਾ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ। ਉਸ ਦੀਆਂ ਦੋ ਭੈਣਾਂ ਵੀ ਹਨ। ਮਨਪ੍ਰੀਤ ਆਪਣੇ ਮਾਪਿਆਂ ਦਾ ਇਕੱਲਾ ਸਹਾਰਾ ਸੀ। 


author

Anmol Tagra

Content Editor

Related News