ਹਰਪਾਲ ਚੀਮਾ ਨੇ ਸਿੱਧੂ ਤੇ ਭਗਵੰਤ ਮਾਨ ਦੇ ਗਾਏ ਸੋਹਲੇ (ਵੀਡੀਓ)

12/24/2019 1:52:53 PM

ਮੋਗਾ (ਵਿਪਨ)—ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਧਰਨਿਆਂ ਦਾ ਸਿਲਸਿਲਾ ਜਾਰੀ ਹੈ। ਅੱਜ ਸੁਖਬੀਰ ਬਾਦਲ ਵਲੋਂ ਮੋਗਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨਾ ਲਾਇਆ ਜਾ ਰਿਹਾ ਹੈ ਤਾਂ ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਅਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਨੇ ਵੀ ਕਾਂਗਰਸ ਅਤੇ ਅਕਾਲੀ ਦਲ ਦੇ ਵਿਰੁੱਧ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜਿਸ ਦਾ ਨਾਂ 'ਆਮ ਆਦਮੀ ਬੋਲੇਗਾ, ਕਾਂਗਰਸ-ਅਕਾਲੀ ਦੀ ਪੋਲ ਖੋਲ੍ਹੇਗਾ' ਹੈ। ਇਸ ਮੁਹਿੰਮ ਦੇ ਤਹਿਤ ਅੱਜ ਮੋਗਾ 'ਚ ਹਰਪਾਲ ਸਿੰਘ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਹਰ ਤਰ੍ਹਾਂ ਦਾ ਮਾਫੀਆ ਸਰਗਰਮ ਹੈ। ਚਾਹੇ ਉਹ ਟਰਾਂਸਪੋਰਟ ਮਾਫੀਆ, ਡਰੱਗ ਮਾਫੀਆ, ਸ਼ਰਾਬ ਮਾਫੀਆ, ਬਿਜਲੀ ਮਾਫੀਆ ਹੋਵੇ ਇਸ ਮਾਫੀਆ ਦਾ ਜਨਮਦਾਤਾ ਸ਼੍ਰੋਮਣੀ ਅਕਾਲੀ ਦਲ ਹੈ ਤੇ ਹੁਣ ਇਸ ਨੂੰ ਕਾਂਗਰਸ ਸਰਕਾਰ ਚਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਾਫੀਆ 2007 ਤੋਂ ਲਗਾਤਾਰ ਜਾਰੀ ਹੈ। ਉਹ ਇਸ ਮਾਫੀਆ ਤੋਂ ਛੁਟਕਾਰਾ ਪਾਉਣ ਲਈ ਹਰ ਥਾਂ 'ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

ਨਵਜੋਤ ਸਿੰਘ ਸਿੱਧੂ 'ਤੇ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਸਿੱਧੂ ਚਾਹੇ ਡਿਪਟੀ ਸੀ.ਐੱਮ. ਜਾਂ ਸੀ.ਐੱਮ ਬਣਨ ਇਹ ਸਾਰਾ ਕੁਝ ਈਮਾਨਦਾਰੀ ਨਾਲ ਚੱਲਣਾ ਹੈ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਸਾਰੇ ਐੱਮ.ਪੀ.'ਚੋਂ ਇਕਲੌਤਾ ਭਗਵੰਤ ਮਾਨ ਹੀ ਹੈ, ਜਿਹੜੇ ਪੰਜਾਬ ਦੇ ਮਸਲੇ ਚੁੱਕਦੇ ਹਨ।


Shyna

Content Editor

Related News