ਮੋਗਾ 'ਚ ਪ੍ਰਵਾਸੀਆਂ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ

Sunday, Feb 15, 2026 - 10:09 AM (IST)

ਮੋਗਾ 'ਚ ਪ੍ਰਵਾਸੀਆਂ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ

ਮੋਗਾ (ਕਸ਼ਿਸ਼)- ਮੋਗਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 10 ਫਰਵਰੀ ਨੂੰ 2 ਪ੍ਰਵਾਸੀਆਂ ਨੂੰ ਗੋਲ਼ੀਆਂ ਮਾਰਨ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਮੋਗਾ ਪੁਲਸ ਤੇ ਸੀ.ਆਈ.ਏ. ਸਟਾਫ਼ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਇਕ ਮੁਲਜ਼ਮ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਦਕਿ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਹੋਈ ਇਸ ਫਾਇਰਿੰਗ 'ਚ 2 ਮੁਲਜ਼ਮਾਂ ਨੇ ਪ੍ਰਵਾਸੀ ਮਜ਼ਦੂਰਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ 2 ਮਜ਼ਦੂਰ ਜ਼ਖ਼ਮੀ ਹੋ ਗਏ ਸਨ। ਇਹ ਦੋਵੇਂ ਮਜ਼ਦੂਰ ਬਿਹਾਰ ਤੋਂ ਪੰਜਾਬ ਆਏ ਹਨ ਤੇ ਮੋਗਾ ਦੀ ਇਕ ਫੈਕਟਰੀ 'ਚ ਕੰਮ ਕਰਦੇ ਹਨ। 

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਹ 10 ਫਰਵਰੀ ਨੂੰ ਪ੍ਰਵਾਸੀਆਂ 'ਤੇ ਹੋਈ ਫਾਇਰਿੰਗ ਤੋਂ ਬਾਅਦ ਤੋਂ ਹੀ ਇਨ੍ਹਾਂ ਮੁਲਜ਼ਮਾਂ ਦੀ ਭਾਲ 'ਚ ਸਨ ਤੇ ਇਸੇ ਦੌਰਾਨ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਕਤ ਮੁਲਜ਼ਮ ਘੱਲ ਕਲਾਂ ਇਲਾਕੇ 'ਚ ਘੁੰਮ ਰਹੇ ਹਨ। ਜਦੋਂ ਪੁਲਸ ਟੀਮ ਉਨ੍ਹਾਂ ਨੂੰ ਕਾਬੂ ਕਰਨ ਲਈ ਇਲਾਕੇ 'ਚ ਆਈ ਤਾਂ ਉਨ੍ਹਾਂ ਨੇ ਰੁਕਣ ਦੀ ਬਜਾਏ ਪੁਲਸ ਟੀਮ 'ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਮਗਰੋਂ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। 

ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਇਕ ਮੁਲਜ਼ਮ, ਜਿਸ ਦੀ ਪਛਾਣ ਜੋਬਨਪ੍ਰੀਤ ਵਜੋਂ ਹੋਈ ਹੈ, ਦੀ ਲੱਤ 'ਚ ਗੋਲ਼ੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਦਕਿ ਦੂਜਾ ਮੁਲਜ਼ਮ ਅਕਾਸ਼ਦੀਪ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਨੇ ਉਸ ਨੂੰ ਵੀ ਕਾਬੂ ਕਰ ਲਿਆ। ਇਸ ਦੌਰਾਨ ਪੁਲਸ ਨੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਤੇ ਹਥਿਆਰ ਵੀ ਬਰਾਮਦ ਕਰ ਲਿਆ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੇ ਹੀ ਪ੍ਰਵਾਸੀਆਂ 'ਤੇ ਫਾਇਰਿੰਗ ਕੀਤੀ ਸੀ ਤੇ ਇਹ ਦੋਵੇਂ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਇਸ ਮਾਮਲੇ 'ਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- Valentine's Day 'ਤੇ ਚੜ੍ਹ ਗਿਆ 'ਚੰਨ' ! ਇਕ ਹੋਏ ਚਾਚੀ-ਭਤੀਜਾ, ਚਾਚੇ ਨੇ ਖ਼ੁਦ ਕਰਵਾਇਆ ਦੋਹਾਂ ਦਾ ਵਿਆਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News