ਮੋਗਾ ’ਚ ਵਿਖਾਈ ਦਿੱਤਾ ਭਾਰਤ ਬੰਦ ਦਾ ਅਸਰ, ਸ਼ਾਮ ਨੂੰ 4 ਵਜੇ ਤੱਕ ਬੰਦ ਰਹਿਣਗੀਆਂ ਸਾਰੀਆਂ ਦੁਕਾਨ
Monday, Sep 27, 2021 - 02:03 PM (IST)
ਮੋਗਾ (ਗੋਪੀ) - 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀਬਾੜੀ ਦੇ ਤਿੰਨ ਕਾਲੇ ਕਾਨੂੰਨ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਐਲਾਨ ਕੀਤਾ ਸੀ। ਅੱਜ ਪੁਰੇ ਭਾਰਤ ਦੇ ਨਾਲ-ਨਾਲ ਮੋਗਾ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਮੋਗਾ ਦੇ ਕਰੀਬ 7 ਨੇਸ਼ਨਲ ਹਾਈਵੇਅ ਕਿਸਾਨਾਂ ਵਲੋਂ ਬੰਦ ਕਰ ਦਿੱਤੇ ਗਏ ਹਨ, ਉਥੇ ਹੀ ਰੇਲਵੇ ਲਾਈਨ ਨੂੰ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਹਨ। ਕਿਸਾਨਾਂ ਵਲੋਂ ਧਰਨੇ ਲੱਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮੋਗਾ ਬਾਜ਼ਾਰ ਅੱਜ ਪੂਰਨ ਤੌਰ ’ਤੇ ਸਵੇਰ ਤੋਂ ਬੰਦ ਦੇਖਣ ਨੂੰ ਮਿਲਿਆ। ਮੋਗਾ ਦੀ ਜਨਤਾ ਵਲੋਂ ਵੀ ਕਿਸਾਨਾਂ ਦੇ ਇਸ ਬੰਦ ਨੂੰ ਪੂਰਾ ਸਮਰਥਨ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਇਸ ਸਬਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਗਏ ਭਾਰਤ ਬੰਦ ਦੇ ਐਲਾਨ ਮਗਰੋਂ ਮੋਗਾ ਵਿੱਚ ਵੱਖ-ਵੱਖ ਜਾਥੇਵੰਦੀ ਵਲੋਂ ਨੇਸ਼ਨਲ ਹਾਈਵੇਅ ਜਾਮ ਕੀਤਾ ਗਿਆ, ਜਿਸ ’ਚ ਲੋਕਾਂ ਦਾ ਪੂਰਨ ਰੁਪ ਤੋਂ ਸਮਰਥਨ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਬੰਦ ਸ਼ਾਂਤੀ ਪੂਰਨ ਰਹੇਗਾ। ਏਬੁਲੇਂਸ ਅਤੇ ਏਮਰਜੇਂਸੀ ਸੇਵਾਵਾਂ ਨੂੰ ਕੋਈ ਰੋਕ ਨਹੀਂ ਰਿਹਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ
ਬਾਘਾਪੁਰਾਣਾ 'ਚ ਰਿਹਾ ਮੁਕੰਮਲ ਬੰਦ
ਬਾਘਾ ਪੁਰਾਣਾ (ਅੰਕੁਸ਼) : ਅੱਜ ਬਾਘਾਪੁਰਾਣਾ ਵਿਖੇ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੂਰਨ ਤੌਰ 'ਤੇ ਭਾਰਤ ਬੰਦ ਨੂੰ ਸਫਲ ਬਣਾਇਆ ਗਿਆ। ਇਸ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ ਚਮਕੌਰ ਸਿੰਘ, ਬਲਕਰਨ ਸਿੰਘ ਵੈਰੋਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ, ਕਿਰਤੀ ਕਿਸਾਨ ਯੂਨੀਅਨ ਵਿੰਗ ਦੇ ਆਗੂ ਸ਼ਿੰਦਰਪਾਲ ਕੋਰ ਰੋਡੇ, ਸਵਰਨਜੀਤ ਕੋਰ ਰੋਡੇ, ਜਗਵਿੰਦਰ ਕੋਰ ਰਾਜੇਆਨਾ, ਕਮਲ ਅਤੇ ਭਾਰਤੀ ਕਿਸਾਨ ਯੂਨੀਅਨ ਰਜਿ ਕਾਦੀਆਂ ਦੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਸੁਖਮੰਦਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ ਘੋਲੀਆ ਖੁਰਦ, ਲਖਵੀਰ ਸਿੰਘ ਕੋਮਲ, ਰਵਿੰਦਰ ਸਿੰਘ ਗੰਜੀ, ਗੁਰਜੀਤ ਦੱਲੂਵਾਲਾ ਅਤੇ ਹੋਰ ਵੀ ਵੱਖ ਵੱਖ ਜੱਥੇਬੰਦੀਆਂ ਵਲੋਂ ਧਰਨਾ ਲਾਇਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾ, ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਤਿੰਨ ਖੇਤੀ ਅਤੇ ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਚੱਲਦੀ ਨੂੰ ਇੱਕ ਸਾਲ ਤੋਂ ਉਪਰ ਦਾ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।