ਮੋਗਾ ''ਚ ਅੱਜ ਫਿਰ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ
Sunday, Aug 23, 2020 - 06:34 PM (IST)
ਮੋਗਾ (ਵਿਪਨ): ਮੋਗਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੋਗਾ ਤੋਂ ਕੋਟਕਪੂਰਾ ਨੂੰ ਜਾਣ ਲਈ ਬਣੇ ਓਵਰਬ੍ਰਿਜ 'ਤੇ ਅੱਜ ਸਵੇਰੇ ਖ਼ਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ। ਭਾਵੇਂ ਝੰਡਾ ਲਹਿਰਾਉਣ ਵਾਲਿਆਂ ਦਾ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ ਪਰ ਸਵੇਰੇ ਤਕਰੀਬਨ ਸਾਢੇ ਸੱਤ ਵਜੇ ਜਦੋਂ ਇੱਥੋਂ ਲੰਘ ਰਹੇ ਇਕ ਨੌਜਵਾਨ ਨੇ ਝੰਡਾ ਦੇਖਿਆ ਤਾਂ ਉਸ ਨੇ ਤੁਰੰਤ ਸ਼ਿਵ ਸੈਨਾ ਹਿੰਦ ਦੇ ਕੌਮੀ ਯੂਥ ਵਿੰਗ ਸਟੂਡੈਂਟ ਪ੍ਰਧਾਨ ਨੂੰ ਦੱਸਿਆ। ਉਨ੍ਹਾਂ ਵਲੋਂ ਪੁਲ਼ ਅਧੀਨ ਆਉਂਦੇ ਫੋਕਲ ਪੁਆਇੰਟ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ: ਭੈਣ ਦਾ ਬੱਚਾ ਸੰਭਾਲਣ ਆਈ ਸਾਲੀ ਨੂੰ ਜੀਜੇ ਨੇ ਬਣਾਇਆ ਹਵਸ ਦਾ ਸ਼ਿਕਾਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਜ਼ਾਦੀ ਦਿਹਾੜੇ ਤੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਛੱਤ 'ਤੇ ਕਿਸੇ ਨੇ ਤਿਰੰਗੇ ਝੰਡੇ ਨੂੰ ਕੱਟ ਕੇ ਉਸ ਦਾ ਅਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾ ਦਿੱਤਾ ਸੀ। ਆਜ਼ਾਦੀ ਦਿਵਸ ਤੋਂ ਇਕ ਦਿਨ ਪਹਿਲਾਂ ਸ਼ਰਾਰਤੀਆਂ ਵਲੋਂ ਕੀਤੀ ਗਈ ਇਸ ਕਾਰਵਾਈ ਕਰਕੇ ਚਾਰੇ ਪਾਸੇ ਦਹਿਸ਼ਤ ਦਾ ਮੌਲ ਤਾਂ ਹੈ ਹੀ ਸੀ, ਸਗੋਂ ਖ਼ੁਫੀਆ ਤੰਤਰ 'ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਸੀ ਕਿ ਆਖਿਰਕਾਰ ਅਜਿਹੀ ਵੱਡੀ ਕਾਰਵਾਈ ਕਿਵੇਂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ : ਪੰਕਜ ਬਾਂਸਲ ਦੀ ਜ਼ਮਾਨਤ ਹੋਣ ਦੇ ਬਾਵਜੂਦ ਨਹੀਂ ਹੋਵੇਗੀ ਰਿਹਾਈ