'ਆਪ' ਨੇਤਾ ਹਰਪਾਲ ਚੀਮਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ, ਜਾਣੋ ਕੀ ਹੈ ਕਾਰਨ

07/15/2020 3:48:09 PM

ਮੋਗਾ (ਵਿਪਨ) : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ ਕਿਉਂਕਿ ਮੋਗਾ ਤੋਂ ਵਿਧਾਇਕ ਹਰਜੋਤ ਕਮਲ ਵੱਲੋਂ ਹਰਪਾਲ ਚੀਮਾ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਾਈ ਗਈ ਹੈ। ਮੋਗਾ ਦੇ ਵਿਧਾਇਕ ਦਾ ਕਹਿਣਾ ਹੈ ਕਿ ਹਰਪਾਲ ਚੀਮਾ ਵੱਲੋਂ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ 'ਤੇ ਰਾਸ਼ਟਰੀ ਮਾਰਗ-105ਬੀ ਨੂੰ ਲੈ ਕੇ ਦੋਸ਼ ਲਾਏ ਗਏ ਸਨ, ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਹਰਜੋਤ ਕਮਲ ਵੱਲੋਂ ਆਈ. ਪੀ. ਸੀ. ਦੀ ਧਾਰਾ 499, 500 ਅਤੇ ਨਾਲ ਹੀ ਆਈ. ਟੀ. ਐਕਟ 66ਏ ਤਹਿਤ ਉਕਤ ਸ਼ਿਕਾਇਤ ਦਰਜ ਕਰਾਈ ਗਈ ਹੈ। 

ਇਹ ਵੀ ਪੜ੍ਹੋ : ਫਾਇਰ ਸੇਫ਼ਟੀ ਦੀ ਐਨ. ਓ. ਸੀ. ਲੈਣ ਲਈ ਹੁਣ ਦੇਣੀ ਪਵੇਗੀ ਮੋਟੀ ਰਕਮ


ਇਸ ਤੋਂ ਪਹਿਲਾਂ ਹਰਪਾਲ ਚੀਮਾ ਨੂੰ ਭੇਜਿਆ ਸੀ ਕਾਨੂੰਨੀ ਨੋਟਿਸ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਧਾਇਕ ਵੱਲੋਂ ਹਰਪਾਲ ਚੀਮਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਪਰ ਹਰਪਾਲ ਚੀਮਾ ਵੱਲੋਂ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਵਿਧਾਇਕ ਵੱਲੋਂ ਸ਼ਿਕਾਇਤ ਦਰਜ ਕਰਾਈ ਗਈ ਹੈ। ਹਰਜੋਤ ਕਮਲ ਦਾ ਕਹਿਣਾ ਹੈ ਕਿ ਰਾਸ਼ਟਰੀ ਮਾਰਗ-105 ਦੇ ਮੁੱਦੇ 'ਤੇ ਹਰਪਾਲ ਚੀਮਾ ਨੇ ਉਨ੍ਹਾਂ ਦਾ ਅਕਸ ਖਰਾਬ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ 'ਕਮਿਊਨਿਟੀ ਟ੍ਰਾਂਸਮਿਸ਼ਨ' ਵੱਲ ਵਧ ਰਿਹਾ ਚੰਡੀਗੜ੍ਹ, ਮੌਤ ਦਰ ਵਧਣ ਦਾ ਖ਼ਦਸ਼ਾ

ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਗੱਲ ਦਾ ਬਹੁਤ ਬੁਰਾ ਲੱਗਿਆ ਹੈ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਚੀਮਾ ਨੂੰ ਇਸ ਮੁੱਦੇ ਦੀ ਪੂਰੀ ਜਾਂਚ ਕਰਕੇ ਫਿਰ ਕਦਮ ਚੁੱਕਣਾ ਚਾਹੀਦਾ ਸੀ। 
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ 'ਮੌਸਮ' ਦਾ ਮਿਜਾਜ਼, ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ
 

Babita

This news is Content Editor Babita