ਮਾਨਸਾ ਦੇ ਮਾਤਾ ਸੁੰਦਰੀ ਗਰਲਜ ਕਾਲਜ ਵਿਚ ਕਰਵਾਇਆ ਗਿਆ ਪੁਸਤਕ ਮੇਲੇ ਦਾ ਆਯੋਜਨ
Friday, Nov 10, 2017 - 07:49 PM (IST)
ਮਾਨਸਾ (ਅਮਰਜੀਤ ਬਿੱਟੂ)- ਮਾਨਸਾ ਦੇ ਮਾਤਾ ਸੁੰਦਰੀ ਗਰਲਜ ਕਾਲਜ ਵਿਚ ਮਾਨਸਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਪ੍ਰਦਰਸ਼ਨੀ ਲਈ ਰੱਖੀਆਂ ਗਈਆਂ।ਪੁਰਾਣੀਆਂ ਵਿਰਾਸਤੀ ਵਸਤੂਆਂ ਦੀ ਪ੍ਰਦਰਸ਼ਨੀ ਲਾਈ ਗਈ ਅਤੇ ਪੁਰਾਣੇ ਸਮੇਂ ਨਾਲ ਜੁੜੇ ਸਾਜ਼ੋ-ਸਮਾਨ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ ਰਹੀ, ਜਿਸ ਵਿਚ ਆਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਦੀ ਝਲਕ ਪਾਈ ਗਈ।ਚਾਰ ਦਿਨ ਚਲਣ ਵਾਲੇ ਇਸ ਪੁਸਤਕ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਗਬਾਣੀ ਰੇਡੀਓ ਦੇ ਪ੍ਰੋਗਰਾਮਿੰਗ ਹੈੱਡ ਹਰਪ੍ਰੀਤ ਸਿੰਘ ਕਾਹਲੋਂ ਨੇ ਸੋਸ਼ਲ ਮੀਡੀਆ ਸਬੰਧੀ ਨੋਜਵਾਨ ਵਰਗ ਨੂੰ ਜਾਗਰੂਕ ਕੀਤਾ।
ਉਥੇ ਹੀ ਇਸ ਮੇਲੇ ਵਿਚ ਪਹੁੰਚੇ ਲੇਖਕ ਹਰਮਨ ਸਿੰਘ ਨੇ ਦੱਸਿਆ ਕਿ ਅਧਿਆਤਮ ਨਾਲ ਜੁੜੀਆਂ ਕਿਤਾਬਾਂ ਦਾ ਛਪਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਤੋਂ ਬਿਨਾਂ ਸਾਡਾ ਗੁਜ਼ਾਰਾ ਵੀ ਨਹੀਂ ਹੈ।ਹੁਣ ਲੋਕ ਇਨ੍ਹਾਂ ਕਿਤਾਬਾਂ ਵਿਚ ਦਿਲਚਸਪੀ ਦਿਖਾ ਰਹੇ ਹਨ।ਸੋਸ਼ਲ ਮੀਡੀਆ ਨੇ ਕਿਤਾਬਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹਤੱਵਪੂਰਨ ਭੂਮਿਕਾ ਨਿਭਾਈ ਹੈ, ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ ਰਾਹੀਂ ਕਿਤਾਬਾਂ ਨੂੰ ਹਰ ਇਕ ਇਨਸਾਨ ਤੱਕ ਪਹੁੰਚਾਉਣਾ ਸੋਖਾ ਹੋ ਗਿਆ ਹੈ।
ਉਥੇ ਹੀ ਮਾਤਾ ਸੁੰਦਰੀ ਕਾਲਜ ਦੀ ਪ੍ਰਿੰਸੀਪਲ ਬਰਿੰਦਰ ਕੌਰ ਨੇ ਦੱਸਿਆ ਕਿ ਇਸ ਵਾਰ ਪੁਸਤਕ ਫੈਸਟੀਵਲ ਰਾਹੀਂ ਲੇਖਕਾਂ, ਕਵੀਆਂ,ਕਹਾਣੀਕਾਰ,ਨਾਟਕਕਾਰਾਂ ਨੂੰ ਵਿਦਿਆਰਥੀਆਂ ਦੇ ਰੂਬਰੂ ਕੀਤਾ ਹੈ ਤਾਂ ਜੋ ਨੌਜਵਾਨ ਪੀੜੀ ਉਨ੍ਹਾਂ ਦੇ ਤਜ਼ਰਬਿਆਂ ਨੂੰ ਜਾਣ ਸਕਣ।