ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Monday, Aug 10, 2026 - 06:19 PM (IST)

ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮੋਗਾ (ਆਜ਼ਾਦ) : ਮੋਗਾ ਪੁਲਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਾਘਾ ਪੁਰਾਣਾ ਦੇ ਮੁਖੀ ਜਨਕ ਰਾਜ ਨੇ ਦੱਸਿਆ ਕਿ ਜਦੋਂ ਹੌਲਦਾਰ ਹਰਜੀਤ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਬਾਬਾ ਪੀਰ ਨਿਗਾਹਾ ਦੇ ਨਜ਼ਦੀਕ ਜਾ ਰਹੇ ਸਨ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੰਗਲਦੀਪ ਸਿੰਘ ਵਾਸੀ ਪਿੰਡ ਰਾਜੇਆਣਾ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਹਾਕਮ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੂੰ ਕਾਬੂ ਕੀਤਾ। 

ਪੁਲਸ ਨੇ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਵੱਲੋਂ ਦੋਵਾਂ ਕਥਿਤ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਅਨੁਸਾਰ ਦੋਵਾਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News