ਮੋਗਾ ਪੁਲਸ ਨੇ ਦੋ ਕਿੱਲੋ ਅਫੀਮ ਸਹਿਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ
Monday, Feb 03, 2025 - 04:04 PM (IST)
ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਅਜੀਤਵਾਲ ਦੇ ਬੱਸ ਅੱਡੇ ਕੋਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਐੱਸ. ਪੀ. ਐੱਚ ਬਾਲ ਕ੍ਰਿਸ਼ਨ ਸਿੰਘਲਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਮਿਲੀ ਸੀ ਕਿ ਇਕ ਕਾਲੇ ਰੰਗ ਦਾ ਮੋਟਰਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਹਨ ਅਤੇ ਉਨ੍ਹਾਂ ਕੋਲ ਅਫੀਮ ਹੈ, ਉਹ ਆਪਣੇ ਗ੍ਰਾਹਕ ਦੀ ਉਡੀਕ ਕਰ ਰਹੇ ਹਨ।
ਇਸ ਗੁਪਤ ਸੂਚਨਾ ਦੇ ਆਧਾਰ 'ਤੇ ਜਦੋਂ ਪੁਲਸ ਨੇ ਰੇਡ ਕੀਤੀ ਅਤੇ ਗੁਰਦੇਵ ਸਿੰਘ ਅਤੇ ਜਰਨੈਲ ਸਿੰਘ ਨੂੰ ਕਾਬੂ ਕਰ ਲਿਆ। ਇਸ ਦੌਰਾਨ ਜਦੋਂ ਪੁਲਸ ਨੇ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਦੋ ਕਿੱਲੋ ਅਫੀਮ ਬਰਾਮਦ ਹੋਈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।