ਮੋਗਾ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਨੌਜਵਾਨ ਗ੍ਰਿਫ਼ਤਾਰ
05/30/2023 5:04:11 PM

ਮੋਗਾ (ਕਸ਼ਿਸ਼) : ਮੋਗਾ ਜ਼ਿਲ੍ਹੇ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ਼ ਗੋਰਾ ਨਾਮਕ ਵਿਅਕਤੀ ਪਿੰਡ ਗਗੜਾ ਨੇੜੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਉਸ ਕੋਲ ਹਥਿਆਰ ਵੀ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12 ਬੋਰ ਦਾ ਦੇਸੀ ਕੱਟਾ, 2 ਜਿੰਦਾ ਕਾਰਤੂਸ ਅਤੇ ਇਕ ਰਾਈਫ਼ਲ 315, 2 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ।
ਪੁਲਸ ਉਕਤ ਵਿਅਕਤੀ ਦਾ ਰਿਮਾਂਡ ਲੈ ਕੇ ਉਸ ਤੋਂ ਹੋਰ ਪੁੱਛਗਿੱਛ ਕਰੇਗੀ ਕਿ ਉਹ ਕਿਸ ਦੇ ਸੰਪਰਕ 'ਚ ਸੀ ਅਤੇ ਕਿਸ ਨੂੰ ਹਥਿਆਰ ਸਪਲਾਈ ਕਰਨੇ ਸੀ। ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮ ਪਾਸੋਂ ਇਹ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਦੇ ਮਨਸੂਬੇ ਕੀ ਸਨ।
Related News
ਭਾਰਤ-ਕੈਨੇਡਾ ਵਿਵਾਦ ''ਤੇ ਬੋਲੇ MP ਸਾਹਨੀ - ''ਪੰਜਾਬੀਆਂ ਨੂੰ ਭੁਗਤਣਾ ਪਵੇਗਾ ਵੀਜ਼ਿਆਂ ''ਤੇ ਪਾਬੰਦੀ ਦਾ ਖਾਮਿਆਜ਼ਾ''
