ਨਾਬਾਲਗ ਕੁੜੀ ਨੂੰ ਭਜਾ ਲੈ ਗਿਆ ਨਾਨਕੇ ਘਰ ਆਇਆ ਨੌਜਵਾਨ, ਦੋਹਾਂ ਨੂੰ ਕੀਤਾ ਕਾਬੂ

08/22/2020 9:26:01 AM

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਇਕ ਪਿੰਡ ਦੀ ਰਹਿਣ ਵਾਲੀ ਸਾਢੇ 17 ਸਾਲਾ ਨਾਬਾਲਗ ਕੁੜੀ ਨੂੰ ਉਸ ਦਾ ਕਥਿਤ ਪ੍ਰੇਮੀ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਫੁਸਲਾ ਕੇ ਲੈ ਗਿਆ ਸੀ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਦੋਸ਼ੀ ਧਰਮਪ੍ਰੀਤ ਸਿੰਘ ਵਾਸੀ ਪਿੰਡ ਸੈਦੋਕੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਆਪਣੇ ਨਾਨਕੇ ਘਰ ਆਉਂਦਾ-ਜਾਂਦਾ ਸੀ, ਜਿਸ ’ਤੇ ਉਹ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਬੀਤੀ 14-15 ਅਗਸਤ ਦੀ ਰਾਤ ਨੂੰ ਫੁਸਲਾ ਕੇ ਕਿਧਰੇ ਲੈ ਗਿਆ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਬਹੁਤ ਭਾਲ ਕੀਤੀ ਅਤੇ ਨਾ ਪਤਾ ਲੱਗਣ ’ਤੇ ਪੁਲਸ ਨੂੰ ਸੂਚਿਤ ਕੀਤਾ।

ਜਾਂਚ ਅਧਿਕਾਰੀ ਨੇ ਕਿਹਾ ਕਿ ਕੁੜੀ ਅਤੇ ਨੌਜਵਾਨ ਨੂੰ ਪਿੰਡ ਡਾਲਾ ਦੇ ਬੱਸ ਅੱਡੇ ਕੋਲੋਂ ਕਾਬੂ ਕਰ ਲਿਆ ਗਿਆ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਤੋਂ ਮੈਡੀਕਲ ਚੈੱਕਅਪ ਕਰਵਾਉਣ ਦੇ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਅਦਾਲਤ ਦੇ ਆਦੇਸ਼ਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Babita

This news is Content Editor Babita