ਮੋਗਾ ਪੁਲਸ ਨੇ ਗ੍ਰਿਫ਼ਤਾਰ ਕੀਤੇ ਫ਼ਿਰੌਤੀਆਂ ਮੰਗਣ ਵਾਲੇ ਮੁਲਜ਼ਮ

Saturday, Aug 23, 2025 - 03:13 PM (IST)

ਮੋਗਾ ਪੁਲਸ ਨੇ ਗ੍ਰਿਫ਼ਤਾਰ ਕੀਤੇ ਫ਼ਿਰੌਤੀਆਂ ਮੰਗਣ ਵਾਲੇ ਮੁਲਜ਼ਮ

ਮੋਗਾ (ਕਸ਼ਿਸ਼): ਮੋਗਾ ਪੁਲਸ ਵੱਲੋਂ ਬਧਨੀ ਕਲਾਂ ਥਾਣੇ ਅਧੀਨ ਆਉਂਦੇ ਇਲਾਕੇ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਇਕ ਸ਼ਿਕਾਇਤ ਦੇ ਆਧਾਰ ‘ਤੇ ਹੋਈਆਂ, ਜਿਸ ਵਿਚ ਸ਼ਿਕਾਇਤਕਰਤਾ ਨੂੰ ਫ਼ਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਸੀ।

ਇਹ ਖ਼ਬਰ ਵੀ ਪੜ੍ਹੋ - ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! Emergency ਹਾਲਾਤ 'ਚ...

ਥਾਣਾ ਬਧਨੀ ਕਲਾਂ ਵਿਚ ਧਾਰਾ 308(4)/351 ਆਈ.ਪੀ.ਸੀ. ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਚਾਰ ਵਿਅਕਤੀਆਂ ਦੇ ਨਾਮ ਦਰਜ ਹਨ, ਜਿਨ੍ਹਾਂ ਵਿਚੋਂ ਦੋ ਗ੍ਰਿਫ਼ਤਾਰ ਹੋ ਚੁੱਕੇ ਹਨ। ਉਨ੍ਹਾਂ ਦੇ ਕਬਜ਼ੇ ਤੋਂ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - ਗੁਰੂਘਰ 'ਚ ਔਰਤ ਦੀ ਸ਼ਰਮਨਾਕ ਕਰਤੂਤ! ਗੁਰੂ ਸਾਹਿਬ ਦੀ ਹਜ਼ੂਰੀ 'ਚ ਹੋਈ ਨਿਰ-ਵਸਤਰ, ਵਜ੍ਹਾ ਜਾਣ ਉੱਡਣਗੇ ਹੋਸ਼

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਦੋਸ਼ੀ ਪਹਿਲਾਂ ਵੀ ਅਜਿਹੇ ਮਾਮਲਿਆਂ ਵਿਚ ਸ਼ਾਮਲ ਰਹੇ ਹਨ। ਮੋਗਾ ਪੁਲਸ ਨੇ ਕਿਹਾ ਹੈ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਛੱਡਿਆ ਨਹੀਂ ਜਾਵੇਗਾ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News