ਮੋਗਾ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਸ਼ਾਮਲ ਤਿੰਨ ਭਗੌੜੇ ਗ੍ਰਿਫ਼ਤਾਰ
Tuesday, Nov 15, 2022 - 06:02 PM (IST)
ਮੋਗਾ (ਅਜ਼ਾਦ) : ਮੋਗਾ ਪੁਲਸ ਵੱਲੋਂ ਭਗੌੜੇ ਦੋਸ਼ੀਆਂ ਖ਼ਿਲਾਫ ਚਲਾਈ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਅਤੇ ਲੜਾਈ ਝਗੜੇ ਦੇ ਮਾਮਲਿਆਂ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ ਉਰਫ ਖੀਰਾ ਨਿਵਾਸੀ ਪਿੰਡ ਨੱਥੋਕੇ ਖ਼ਿਲਾਫ ਥਾਣਾ ਅਜੀਤਵਾਲ ਵਿਚ 8 ਜੁਲਾਈ 2015 ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਹੋਇਆ ਸੀ, ਜੋ ਮਾਣਯੋਗ ਅਦਾਲਤ ਵਿਚ ਪੇਸ਼ ਨਹੀਂ ਸੀ ਹੋ ਰਿਹਾ ਜਿਸ ਨੂੰ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕੀਤਾ ਗਿਆ ਸੀ, ਜਿਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਮੋਗਾ ਵੱਲੋਂ ਬੰਟੂ ਅਤੇ ਵਿਜੇ ਕੁਮਾਰ ਦੋਵੇਂ ਨਿਵਾਸੀ ਯੂ.ਪੀ. ਹਾਲ ਅਬਾਦ ਪਿੰਡ ਦੁੱਨੇਕੇ ਜਿਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ 11 ਜੂਨ 2018 ਨੂੰ ਲੜਾਈ ਝਗੜੇ ਦਾ ਮਾਮਲਾ ਦਰਜ ਹੋਇਆ ਸੀ। ਕਥਿਤ ਦੋਸ਼ੀ ਪੁਲਸ ਦੇ ਕਾਬੂ ਨਹੀਂ ਸੀ ਆ ਰਿਹਾ, ਜਿਸ ਕਾਰਣ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।