ਮੋਗਾ 'ਚ ਪੁਲਸ 'ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

Thursday, Jun 11, 2020 - 07:45 PM (IST)

ਮੋਗਾ,(ਵਿਪਨ) : ਸ਼ਹਿਰ 'ਚ ਬੀਤੇ ਦਿਨੀਂ ਪੁਲਸ 'ਤੇ ਫਾਇਰਿੰਗ ਕਰਨ ਵਾਲੇ ਇਕ ਵਿਅਕਤੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ।  ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਨੇ ਬਰਜਿੰਦਰ ਭੁੱਲਰ ਨੇ ਦੱਸਿਆ ਕਿ ਬੀਤੇ ਦਿਨ ਪੁਲਸ 'ਤੇ ਗੋਲੀਬਾਰੀ ਕਰਨ ਵਾਲੇ ਸਖ਼ਸ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਨੂੰ ਪਹਿਲਾਂ ਮੋਗਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਸੀ ਅਤੇ ਉਸ ਦੇ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ, ਜਿਸ ਦੀ ਅੱਜ ਦੁਪਹਿਰ 3:15 ਵਜੇ ਮੌਤ ਹੋ ਗਈ। ਡੀ. ਐਸ. ਪੀ. ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਗੁਰਵਿੰਦਰ ਸਿੰਘ ਦੇ 6 ਗੋਲੀਆਂ ਲੱਗੀਆਂ ਸਨ।

PunjabKesari

ਮੈਡੀਕਲ ਸੁਪਰੀਡੈਂਟ ਡਾ. ਜੋਸ਼ੀ ਮੁਤਾਬਕ ਉਸ ਨੂੰ 9 ਜੂਨ ਨੂੰ ਹਸਪਤਾਲ 'ਚ ਲਿਆਂਦਾ ਗਿਆ ਸੀ ਤੇ ਉਸ ਦੇ 6 ਗੋਲੀਆਂ ਲੱਗੀਆਂ ਹੋਈਆਂ ਸਨ, ਜਿਸ ਕਾਰਨ ਉਸ ਦਾ ਆਪਰੇਸ਼ਨ ਕੀਤਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਗਈ ਅਤੇ ਪੁਲਸ ਵਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਗੋਲੀਬਾਰੀ ਦੌਰਾਨ ਇਕ ਪੁਲਸਕਰਮਚਾਰੀ ਸ਼ਹੀਦ ਹੋ ਗਿਆ ਸੀ ਅਤੇ  2 ਦੀ ਹਾਲਤ ਗੰਭੀਰ ਦੱਸਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ।

 


Deepak Kumar

Content Editor

Related News