ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ (ਵੀਡੀਓ)

Saturday, Jul 13, 2019 - 10:44 AM (IST)

ਮੋਗਾ (ਵਿਪਨ ਓਕਾਰਾ) : ਦੇਰੀ ਨਾਲ ਹੀ ਸਹੀ ਆਖਿਰਕਾਰ ਮਾਮਸੂਨ ਨੇ ਪੰਜਾਬ ਵਿਚ ਦਸਤਕ ਦੇ ਹੀ ਦਿੱਤੀ ਹੈ। ਪਿਛਲੇ 3 ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸੇ ਤਰ੍ਹਾਂ ਅੱਜ ਵੀ ਮੋਗਾ ਸਮੇਤ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਲੋਕਾਂ ਦੇ ਚਿਹਰੇ ਵੀ ਖਿੜ੍ਹ ਉਠੇ ਹਨ, ਕਿਉਂਕਿ ਮੀਂਹ ਪੈਣ ਨਾਲ ਇਕ ਤਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜਾ ਮੌਸਮ ਵੀ ਖੁਸ਼ਗਵਾਰ ਹੋ ਗਿਆ ਹੈ।

PunjabKesari

ਉਥੇ ਹੀ ਦੂਜੇ ਪਾਸੇ ਮੀਂਹ ਪੈਣ ਨਾਲ ਕਿਸਾਨ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ, ਕਿਉਂਕਿ ਇਸ ਸਮੇਂ ਪੰਜਾਬ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਲਈ ਕਾਫੀ ਪਾਣੀ ਦੀ ਜ਼ਰੂਰਤ ਹੁੰਦੀ ਹੈ, ਅਜਿਹੇ ਵਿਚ ਮੀਂਹ ਪੈਣ ਨਾਲ ਪਾਣੀ ਦੀ ਘਾਟ ਪੂਰੀ ਹੋ ਜਾਵੇਗੀ।

PunjabKesari


cherry

Content Editor

Related News