ਮੋਗਾ ਰੈਲੀ ''ਚ ਅਮਿਤ ਸ਼ਾਹ ਦਾ ''ਆਪ'' ''ਤੇ ਵੱਡਾ ਹਮਲਾ, ਕਿਹਾ ''ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ''

Saturday, Mar 14, 2026 - 06:26 PM (IST)

ਮੋਗਾ ਰੈਲੀ ''ਚ ਅਮਿਤ ਸ਼ਾਹ ਦਾ ''ਆਪ'' ''ਤੇ ਵੱਡਾ ਹਮਲਾ, ਕਿਹਾ ''ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ''

ਮੋਗਾ (ਵੈਬ ਡੈਸਕ) : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮੋਗਾ ਦੇ ਕਿੱਲੀ ਚਹਿਲਾਂ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਚੋਣ ਪ੍ਰਚਾਰ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਸਿਰਫ਼ ਕੇਜਰੀਵਾਲ ਦੇ ‘ਪਾਇਲਟ’ ਵਜੋਂ ਕੰਮ ਕਰ ਰਹੇ ਹਨ। ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਂਦੇ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਇਕ 'ਪਾਇਲਟ' ਬਣ ਕੇ ਉਨ੍ਹਾਂ ਦੇ ਨਾਲ ਚਲੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਆਏ ਕੁਝ ਲੋਕ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ ਅਤੇ ਆਮ ਆਦਮੀ ਪਾਰਟੀ ਸਿਰਫ ਕੇਜਰੀਵਾਲ ਦਾ "ਏ.ਟੀ.ਐੱਮ." ਬਣ ਕੇ ਰਹਿ ਗਈ ਹੈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ ਸਥਿਤੀ ਕੀਤੀ ਸਾਫ

ਵਾਅਦਾ ਖਿਲਾਫੀ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ 

ਸ਼ਾਹ ਨੇ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦਿਆਂ ਪੁੱਛਿਆ ਕਿ 25 ਲੱਖ ਨੌਕਰੀਆਂ ਦੇ ਵਾਅਦੇ ਅਤੇ ਚਾਰ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਦਾ ਕੀ ਬਣਿਆ? ਉਨ੍ਹਾਂ ਨੇ ਸੂਬਾ ਸਰਕਾਰ 'ਤੇ ਭ੍ਰਿਸ਼ਟਾਚਾਰ ਵਿਚ ਡੁੱਬੇ ਹੋਣ ਦਾ ਇਲਜ਼ਾਮ ਲਾਇਆ ਅਤੇ ਜਲੰਧਰ ਸਮਾਰਟ ਸਿਟੀ ਯੋਜਨਾ, ਬਰਨਾਲਾ ਟਰੱਕ ਯੂਨੀਅਨ ਘੁਟਾਲਾ, ਖਡੂਰ ਸਾਹਿਬ, ਆਂਗਣਵਾੜੀ ਘੁਟਾਲਾ ਅਤੇ 100 ਕਰੋੜ ਦੀ ਉਗਰਾਹੀ ਵਰਗੇ ਮਾਮਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਆਪਣਾ ਚਿਹਰਾ ਚਮਕਾਉਣ ਲਈ 800 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚ ਕਰ ਰਹੀ ਹੈ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ 2026 ਦੀ ਸ਼ੁਰੂਆਤ ਵਿਚ ਹੋਏ ਤਿੰਨ ਸਰਪੰਚਾਂ ਦੇ ਕਤਲ ਅਤੇ ਥਾਣੇ ਦੇ ਅੰਦਰ ਪੁਲਸ ਮੁਲਾਜ਼ਮਾਂ ਦੇ ਕਤਲ ਦੀਆਂ ਘਟਨਾਵਾਂ ਨੂੰ ਹਵਾਲੇ ਵਜੋਂ ਪੇਸ਼ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਾਂਗ ਮੌਜੂਦਾ ਸਰਕਾਰ ਵੀ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਭਾਜਪਾ ਨੂੰ ਆਸ਼ੀਰਵਾਦ ਦਿੰਦੇ ਹਨ ਤਾਂ ਦੋ ਸਾਲਾਂ ਦੇ ਅੰਦਰ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News