ਮੋਗਾ ਰੈਲੀ 'ਚ ਪੁੱਜੇ ਰਾਹੁਲ ਗਾਂਧੀ
Sunday, Oct 04, 2020 - 01:25 PM (IST)

ਮੋਗਾ: ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਖਿਲਾਫ ਕੱਢੀ ਜਾਣ ਵਾਲੀ ਟਰੈਕਟਰ ਮਾਰਚ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਮੋਗਾ ਪਹੁੰਚ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਹਰੀਸ਼ ਰਾਵਤ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਕੁਮਾਰ ਜਾਖੜ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹਨ। ਇੱਥੋਂ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਟਰੈਕਟਰ ਮਾਰਚ ਲਈ ਰਵਾਨ ਹੋਣਗੇ।