ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ

Monday, Sep 07, 2026 - 05:06 PM (IST)

ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ

ਮੋਗਾ : ਮੋਗਾ ਜ਼ਿਲ੍ਹੇ ਵਿਚ ਸਵਾਈਨ ਫਲੂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿਚ ਹੁਣ ਤਕ ਸਵਾਈਨ ਫਲੂ ਦੇ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਫਿਲਹਾਲ ਜ਼ਿਲ੍ਹੇ ਵਿਚ 5 ਪਾਜ਼ੇਟਿਵ ਮਰੀਜ਼ ਹਨ, ਜਿਨ੍ਹਾਂ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਘਰ ਵਿਚ ਆਈਸੋਲੇਟ ਕੀਤਾ ਗਿਆ ਹੈ। ਸਵਾਈਨ ਫਲੂ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਮੋਗਾ ਵਿਚ ਵੀ ਤਿਆਰੀਆਂ ਕੀਤੀਆਂ ਗਈਆਂ ਹਨ। ਹਸਪਤਾਲ ਵਿਚ 4 ਬੈੱਡ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ ਹੈ, ਜਿੱਥੇ ਗੰਭੀਰ ਸ਼੍ਰੇਣੀ ਮਤਲਬ ਕੈਟੇਗਿਰੀ-ਸੀ ਦੇ ਮਰੀਜ਼ਾਂ ਦੀ ਭਰਤੀ ਕਰਕੇ ਇਲਾਜ ਦੇਣ ਦਾ ਪੁਖਤਾ ਇੰਤਜ਼ਾਮ ਕੀਤਾ ਗਿਆ ਹੈ। 

ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਹਾਮਾਰੀ ਮਾਹਰ ਡਾ. ਸੁਮੀ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਸਵਾਈਨ ਫਲੂ ਦੇ ਕੁੱਲ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਇਕ 4 ਸਾਲਾ ਬੱਚਾ ਵੀ ਸ਼ਾਮਲ ਹੈ। ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਦੇ ਸਰਕਾਰੀ ਹਸਪਤਾਲ ਵਿਚ 4 ਬੈੱਡ ਆਈਸੋਲੇਸ਼ਨ ਸੈਂਟਰ ਤਿਆਰ ਕੀਤੇ ਗਏ ਹਨ, ਜਿਥੇ ਸੀ-ਕੈਟਾਗਿਰੀ ਦੇ ਮਰੀਜ਼ਾਂ ਨੂੰ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕਰਨ ਦਾ ਪੁਖਤਾ ਇੰਤਜ਼ਾਮ ਕੀਤਾ ਗਿਆ ਹੈ। ਉਥੇ ਹੀ ਕੈਟਾਗਿਰੀ-ਏ ਅਤੇ ਬੀ ਦੇ ਮਰੀਜ਼ਾਂ ਨੂੰ ਘਰ ਵਿਚ ਆਈਸੋਲੇਟ ਕਰਕੇ ਦਵਾਈ ਦਿੱਤੀ ਜਾ ਰਹੀ ਹੈ। ਇਨ੍ਹਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਟੀਮ ਵੱਲੋਂ ਸਮੇਂ-ਸਮੇਂ 'ਤੇ ਉਨ੍ਹਾਂ ਦੇ ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ। 

ਡਾ. ਸੁਮੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਵਾਈਨ ਫਲੂ ਦੇ ਲੱਛਣ ਦਿਖਾਈ ਦੇਣ 'ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੋਂ ਅਤੇ ਸਮੇਂ 'ਤੇ ਡਾਕਟਰੀ ਜਾਂਚ ਕਰਵਾਓ। ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਿਆ ਜਾਵੇ। 
 


author

Gurminder Singh

Content Editor

Related News