ਮੋਗਾ ’ਚ ਵਾਪਰਿਆ ਭਿਆਨਕ ਹਾਦਸਾ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ (ਵੀਡੀਓ)

Tuesday, Feb 11, 2020 - 10:15 AM (IST)

ਮੋਗਾ (ਗੋਪੀ ਰਾਊਕੇ, ਵਿਪਨ)— ਮੋਗਾ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਕਾਰਨ ਕਾਰ ਸਵਾਰ ਪਰਿਵਾਰ ਦੀ ਟਰੱਕ ਨਾਲ ਟੱਕਰ ਹੋਣ ’ਤੇ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ, ਜਿਸ ’ਚ ਪਤੀ-ਪਤਨੀ ਸਣੇ 2 ਬੱਚੇ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਕਾਰ ’ਚ ਪਈਆਂ ਮਿ੍ਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ।  

PunjabKesari

ਜਾਣਕਾਰੀ ਅਨੁਸਾਰ ਅੱਜ ਸਵੇਰੇ ਮੋਗਾ ਨੈਸ਼ਨਲ ਹਾਈਵੇਅ ’ਤੇ ਸੰਘਣੀ ਧੁੰਦ ਪਈ ਹੋਈ ਸੀ, ਜਿਸ ਕਾਰਨ ਆਲੇ-ਦੁਆਲੇ ਕੁਝ ਵੀ ਦਿਖਾਈ ਨਹੀਂ ਸੀ ਦੇ ਰਿਹਾ। ਇਸ ਦੌਰਾਨ ਹਾਈਵੇਅ ਤੋਂ ਲੰਘ ਰਹੇ ਇਕ ਤੇਜ਼ ਰਫਤਾਰ ਟਰੱਕ ਨੇ ਸਾਹਮਣੇ ਤੋਂ ਆ ਰਹੇ ਕਾਰ ਸਵਾਰ ਲੋਕਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਟਰੱਕ ਦੇ ਹੇਠਾਂ ਜਾ ਘੁੱਸੀ। ਹਾਦਸੇ ’ਚ ਕਾਰ ’ਚ ਸਵਾਰ ਪਤੀ-ਪਤੀ ਅਤੇ ਉਨ੍ਹਾਂ ਦੇ 2 ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ। 

PunjabKesari

PunjabKesari


author

rajwinder kaur

Content Editor

Related News