ਮੋਗਾ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ,ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

Thursday, Sep 09, 2021 - 06:28 PM (IST)

ਮੋਗਾ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ,ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ

ਮੋਗਾ (ਗੋਪੀ ਰਾਊਕੇ): ਮੋਗਾ ਦੇ ਪਿੰਡ ਕਪੂਰੇ ਤੋਂ ਤਿੰਨ ਵਰ੍ਹੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਰਾਜਿੰਦਰ ਸਿੰਘ (26) ਦੀ ਲੰਘੀ ਰਾਤ ਕੈਨੇਡਾ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਤੜਕਸਾਰ ਇਹ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ।

ਇਹ ਵੀ ਪੜ੍ਹੋ :  ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਉੱਠੀ ਮੰਗ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੈਪਟਨ ਨੂੰ ਲਿਖਿਆ ਪੱਤਰ

ਮ੍ਰਿਤਕ ਦੇ ਪਿਤਾ ਆਤਮਾ ਸਿੰਘ ਅਤੇ ਚਾਚਾ ਬਲਜਿੰਦਰ ਸਿੰਘ ਸੰਮਤੀ ਮੈਂਬਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਟਰੱਕ ਚਾਲਕ ਸੀ ਅਤੇ ਟਰੱਕ ਦੇ ਅਚਾਨਕ ਹਾਦਸਾਗ੍ਰਸਤ ਹੋਣ ਕਰ ਕੇ ਮੌਤ ਦੇ ਮੂੰਹ ਚਲਾ ਗਿਆ।ਇਸ ਦੁੱਖ ਦੀ ਘੜੀ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਾ. ਹਰਜੋਤਕਮਲ ਵਿਧਾਇਕ ਮੋਗਾ, ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ ਹੈ।

ਇਹ ਵੀ ਪੜ੍ਹੋ : ਕੈਪਟਨ ਦੇ ਬਿਆਨ ਤੋਂ ਬਾਅਦ ਹੁਣ ਬਾਜਵਾ ਤੇ ਰੰਧਾਵਾ ਦਾ ਧਮਾਕਾ, ਦੋ ਟੁੱਕ ’ਚ ਦਿੱਤਾ ਠੋਕਵਾਂ ਜਵਾਬ


author

Shyna

Content Editor

Related News