ਮੋਗਾ : ਸ਼ਹੀਦ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ (ਤਸਵੀਰਾਂ)
Tuesday, Mar 19, 2019 - 01:12 PM (IST)
ਮੋਗਾ (ਵਿਪਨ) - ਜੰਮੂ-ਕਸ਼ਮੀਰ ਦੇ ਸੁੰਦਰਬਾਣੀ ਸੈਕਟਰ ਵਿਖੇ ਬੀਤੇ ਦਿਨੀਂ ਪਾਕਿਸਤਾਨ ਫੌਜ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਪੰਜਾਬ ਦੇ ਮੋਗਾ ਜ਼ਿਲੇ 'ਚ ਰਹਿਣ ਵਾਲਾ ਸੂਰਬੀਰ ਫੌਜੀ ਜਵਾਨ ਕਰਮਜੀਤ ਸ਼ਹੀਦ ਹੋ ਗਿਆ ਸੀ, ਜਿਸ ਦਾ ਅੰਤਿਮ ਸੰਸਕਾਰ ਅੱਜ ਉਸ ਦੇ ਜੱਦੀ ਪਿੰਡ ਜਨੇਰ 'ਚ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਕਰਮਜੀਤ ਸਿੰਘ ਨੂੰ ਵਿਦਾਇਗੀ ਦੇਣ ਮੌਕੇ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਮੌਜੂਦ ਸਨ। ਇਸ ਮੌਕੇ ਫੌਜ ਦੇ ਜਵਾਨਾਂ ਵਲੋਂ ਪੂਰੇ ਮਾਣ ਸਨਮਾਣ ਨਾਲ ਕਰਮਜੀਤ ਦੀ ਦੇਹ ਨੂੰ ਸ਼ਮਸ਼ਾਨ ਘਾਟ ਲਿਜਾਇਆ ਗਿਆ, ਜਿੱਥੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਕਰਮਜੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।