ਮੋਗਾ : ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 3 ਲੋਕ ਜ਼ਖਮੀ

Tuesday, Dec 10, 2019 - 10:34 PM (IST)

ਮੋਗਾ : ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 3 ਲੋਕ ਜ਼ਖਮੀ

ਮੋਗਾ (ਵਿਪਨ)- ਮੋਗਾ 'ਚ ਅੱਜ ਤਕਰੀਬਨ 8 ਵਜੇ ਲਾਲ ਸਿੰਘ ਰੋਡ 'ਤੇ ਇਕ ਕਾਰ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿਚ 3 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਸਹਾਇਤਾ ਨਾਲ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਥੇ ਹੀ ਮੌਕੇ 'ਤੇ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਰ ਸਵਾਰ ਕਿਸੇ ਪਾਰਟੀ ਤੋਂ ਵਾਪਸ ਆ ਰਹੇ ਸਨ ਕਿ ਲਾਲਸਿੰਘ ਰੋਡ 'ਤੇ ਉਨ੍ਹਾਂ ਦੇ ਨਾਲ ਹਾਦਸਾ ਹੋ ਗਿਆ ਉਥੇ ਹੀ ਉਨ੍ਹਾਂ ਨੂੰ ਲੁਧਿਆਣਾ ਭੇਜ ਦਿੱਤਾ ਗਿਆ ਹੈ।


author

Sunny Mehra

Content Editor

Related News