ਜਲੰਧਰ ਤੋਂ ਬਾਅਦ ਮੋਗਾ ’ਚ ਖ਼ਤਮ ਹੋਈ ਵੈਕਸੀਨ, ਬੰਦ ਹੋਏ ਕੋਵਿਡ ਸੈਂਟਰ

Saturday, May 15, 2021 - 07:04 PM (IST)

ਜਲੰਧਰ ਤੋਂ ਬਾਅਦ ਮੋਗਾ ’ਚ ਖ਼ਤਮ ਹੋਈ ਵੈਕਸੀਨ, ਬੰਦ ਹੋਏ ਕੋਵਿਡ ਸੈਂਟਰ

ਮੋਗਾ (ਗੋਪੀ ਰਾਊਕੇ): ਪੰਜਾਬ ’ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੌਰਾਨ ਮੋਗਾ ਦੇ ਸਰਕਾਰੀ ਸਿਹਤ ਕੇਂਦਰ ’ਚ ਕੋਰੋਨਾ ਵੈਕਸੀਨ ਖ਼ਤਮ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਵੈਕਸੀਨ ਕੇਂਦਰ ਦੇ ਬਾਹਰ ਖ਼ੜੇ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ 'ਚ ਖਾਸਮ ਖ਼ਾਸ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਆਮ ਜਨਤਾ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰ ਪੈ ਰਿਹਾ ਹੈ। ਸਿਵਲ ਹਸਪਤਾਲ ਦੇ ਵੈਕਸੀਨੇਸ਼ਨ ਸੈਂਟਰ ਦੇ ਬਾਹਰ ਵੈਕਸੀਨ ਖ਼ਤਮ ਹੋਣ ਦੇ ਪੋਸਟਰ ਚਿਪਕਾ ਦਿੱਤੇ ਗਏ ਹਨ।

ਇਹ ਵੀ ਪੜ੍ਹੋ:  ਬਠਿੰਡਾ ਏਮਜ਼ ’ਚ ਆਕਸੀਜਨ ਅਤੇ ਲੈਵਲ 3 ਦੀਆਂ ਸਹੂਲਤਾਂ ’ਚ ਕੀਤਾ ਜਾਵੇ ਵਾਧਾ : ਹਰਸਿਮਰਤ

PunjabKesari

ਦੱਸਣਯੋਗ ਹੈ ਕਿ ਪੂਰੀ ਦੁਨੀਆ ਵਿਚ ਹੁਣ ਤੱਕ ਲੱਖਾਂ-ਕਰੋੜਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਥੰਮ੍ਹਦਾ ਨਜ਼ਰ ਨਹੀਂ ਆ ਰਿਹਾ ਅਤੇ ਇਸ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਹੁੰਦੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਨੂੰ ਵੀ ਪੰਜਾਬ ਵਿਚ 180 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ ਇਨ੍ਹਾਂ ਵਿਚੋਂ 23 ਮਰੀਜ਼ਾਂ ਦੀ ਮੌਤ ਅੰਮ੍ਰਿਤਸਰ ਵਿਚ ਹੋਈ ਅਤੇ ਇਸ ਦੇ ਨਾਲ ਹੀ ਸੂਬੇ ਵਿਚ 8,068 ਨਵੇਂ ਕੇਸ ਮਿਲੇ।

PunjabKesari

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News