ਮੋਗਾ 'ਚ ਵੋਟਾਂ ਲਈ ਭਾਰੀ ਉਤਸ਼ਾਹ, ਪੋਲਿੰਗ ਬੂਥਾਂ 'ਤੇ ਪੁੱਜ ਰਹੇ 'ਅੰਗਹੀਣ'
Sunday, May 19, 2019 - 07:46 AM (IST)

ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲੇ 'ਚ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਮੋਗਾ ਜ਼ਿਲੇ ਦੇ ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵੇਰ ਤੋਂ ਹੀ ਪੋਲਿੰਗ ਬੂਥਾਂ 'ਤੇ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਹੈ। ਪੋਲਿੰਗ ਬੂਥਾਂ 'ਤੇ ਅੰਗਹੀਣ ਲੋਕ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੁੱਜ ਰਹੇ ਹਨ, ਜਿਨ੍ਹਾਂ ਦੀ ਮੁਲਾਜ਼ਮਾਂ ਵਲੋਂ ਪੂਰੀ ਮਦਦ ਕੀਤੀ ਜਾ ਰਹੀ ਹੈ।