2 ਨਾਜਾਇਜ਼ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਪੰਜ ਤਸਕਰ ਕਾਬੂ

Sunday, May 04, 2025 - 04:20 PM (IST)

2 ਨਾਜਾਇਜ਼ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਪੰਜ ਤਸਕਰ ਕਾਬੂ

ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਕੋਟ ਇਸੇ ਖਾਂ ਦੀ ਪੁਲਸ ਨੇ 2 ਨਾਜਾਇਜ਼ ਪਿਸਟਲ ਤੇ ਜ਼ਿੰਦਾ ਕਾਰਤੂਸ ਸਣੇ 5 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਕੋਟ ਇਸੇ ਖਾਂ ਦੇ ਇੰਚਾਰਜ ਅਤੇ ਕਰਮਚਾਰੀ ਗਸ਼ਤ ਦੌਰਾਨ ਨਾਕਾਬੰਦੀ ਮੇਨ ਹਾਈਵੇ ਪਿੰਡ ਦੌਲੇ ਵਾਲਾ ਵਿਖੇ ਖੜੇ ਸਨ। ਉੱਥੋਂ ਆ ਰਹੀ ਇਕ ਵਰਨਾ ਕਾਰ ਨੂੰ ਰੋਕਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕਾਰ ਵਿਚ ਪੰਜ ਵਿਅਕਤੀ ਸਵਾਰ ਸਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੋ ਨਾਜਾਇਜ਼ ਪਿਸਟਲ 30 ਬੋਰ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੌਕੇ 'ਤੇ ਕਾਰ ਸਮੇਤ ਪੰਜਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਡੀ. ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਐੱਸ.ਐੱਸ.ਪੀ. ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਇਸ ਦੇ ਚਲਦੇ ਨਾਕਾਬੰਦੀ ਦੌਰਾਨ ਪੰਜ ਵਿਅਕਤੀਆਂ ਨੂੰ ਦੋ ਨਾਜਾਇਜ਼ ਪਿਸਤਲ 30 ਬੋਰ, ਤਿੰਨ ਜਿੰਦਾ ਕਾਰਤੂਸ ਸਮੇਤ ਗ਼੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲੋਂ ਤਿੰਨ ਮੋਬਾਇਲ ਵੀ ਬਰਾਮਦ ਹੋਏ, ਜਿਨ੍ਹਾਂ ਦੀ ਪਛਾਣ ਪਰਵਿੰਦਰ ਸਿੰਘ, ਸਾਰਜ ਸਿੰਘ ਆਛਿਕੇ ਜ਼ਿਲ੍ਹਾ ਫਿਰੋਜ਼ਪੁਰ , ਕਰਨਦੀਪ ਸਿੰਘ , ਲਵਪ੍ਰੀਤ ਸਿੰਘ , ਕਰਨਦੀਪ ਸਿੰਘ ਮਰਗਿੰਦਪੁਰਾ ਨਾਲ ਸਬੰਧਿਤ ਹਨ। ਪਰਵਿੰਦਰ ਸਿੰਘ ਅਤੇ ਕਰਨਦੀਪ ਸਿੰਘ ਉੱਪਰ ਪਹਿਲਾਂ ਵੀ ਮਾਮਲੇ ਦਰਜ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News