ਮੋਗਾ: ਬੁਲਟ ਨੂੰ ਅੱਗ ਲੱਗਣ ਨਾਲ ਝੁਲਸੇ 2 ਨੌਜਵਾਨਾਂ 'ਚੋਂ ਇਕ ਦੀ ਮੌਤ

12/10/2019 11:03:29 AM

ਮੋਗਾ (ਗੋਪੀ ਰਾਊਕੇ)—ਬੀਤੇ ਦਿਨ ਪਿੰਡ ਦੁਨੇਕੇ ਦੇ ਕੋਲ ਦੇਰ ਸ਼ਾਮ ਬੁਲਟ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗਣ ਨਾਲ 2 ਨੌਜਵਾਨ ਝੁਲਸ ਗਏ ਸਨ, ਜਿਸ 'ਚੋਂ ਬਲਜਿੰਦਰ ਸਿੰਘ (38) ਦੀ ਮੌਤ ਹੋ ਗਈ ਹੈ ਅਤੇ ਜਸਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਮੋਗਾ ਤੋਂ ਲੁਧਿਆਣਾ ਡੀ.ਐੱਮ.ਸੀ. ਰੈਫਰ ਕਰ ਦਿੱਤਾ ਗਿਆ ਹੈ।

PunjabKesari
ਦੱਸਣਯੋਗ ਹੈ ਕਿ ਇਹ ਦੋਵੇਂ ਨੌਜਵਾਨ ਮੋਗਾ ਤੋਂ ਇਕ ਵਿਆਹ ਸਮਾਰੋਹ ਤੋਂ ਵਾਪਸ ਆਪਣੇ ਪਿੰਡ ਘਲਕਲਾਂ ਪਰਤ ਰਹੇ ਸਨ। ਇਸ ਦੌਰਾਨ ਅਚਾਨਕ ਬੁਲਟ ਨੂੰ ਅੱਗ ਲੱਗ ਗਈ ਸੀ, ਜਿਸ ਨਾਲ ਦੋਵੇਂ ਨੌਜਵਾਨ ਝੁਲਸ ਗਏ। ਝੁਲਸੇ ਨੌਜਵਾਨਾਂ ਨੂੰ ਮੋਗਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।


Shyna

Content Editor

Related News