ਮੋਗਾ 'ਚ ਅੱਗ ਲੱਗਣ ਨਾਲ 200 ਏਕੜ ਕਣਕ ਦੀ ਫਸਲ ਸੜ ਕੇ ਸੁਆਹ
Tuesday, Apr 23, 2019 - 02:29 PM (IST)

ਮੋਗਾ (ਵਿਪਨ ਓਕਾਰਾ) : ਖੇਤਾਂ ਵਿਚ ਖੜ੍ਹੀ ਤਿਆਰ ਕਣਕ ਦੀ ਫਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਉਥੇ ਹੀ ਅੱਜ ਦੂਜੇ ਦਿਨ ਫਿਰ ਮੋਗਾ ਦੇ ਬੂਘੀਪੂਰਾ ਅਤੇ ਮਹਿਮੇ ਵਾਲਾ ਨੇੜੇ ਖੇਤਾਂ ਵਿਚ ਖੜ੍ਹੀ ਕਣਕ ਦੀ 200 ਏਕੜ ਦੇ ਕਰੀਬ ਫਸਲ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਦੱਸਿਆ ਜਾ ਰਿਹਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਮੌਕੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ।