ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, FIR ਦਰਜ

Saturday, Jan 02, 2021 - 09:19 AM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, FIR ਦਰਜ

ਮੋਹਾਲੀ (ਜ.ਬ): ਮੋਹਾਲੀ ਪੁਲਸ ਨੇ ਪੋਸਟਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਕ ਪੋਸਟਰ ਸੈਕਟਰ/ 66/67 ਵੰਡ ਵਾਲੀ ਸੜਕ ਨੇੜੇ ਲਾਇਆ ਗਿਆ ਹੈ। ਇਸ ਪੋਸਟਰ ’ਚ ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ 10 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ। ਸੂਤਰਾਂ ਅਨੁਸਾਰ ਪੁਲਸ ਨੇ ਫੇਜ਼ 11 ਥਾਣੇ ’ਚ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਕੈਪਟਨ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਲਿਆ ਗੰਭੀਰ ਨੋਟਿਸ

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਮੁਲਜ਼ਮ ਨੂੰ ਫੜਨ ਲਈ ਸਾਈਬਰ ਟੀਮ ਤੋਂ ਮਦਦ ਵੀ ਮੰਗੀ ਜਾ ਰਹੀ ਹੈ। ਇਸ ਦੇ ਨਾਲ ਹੀ ਮੋਹਾਲੀ ਪੁਲਸ ਵਲੋਂ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ


author

Baljeet Kaur

Content Editor

Related News