ਮੋਹਾਲੀ ''ਚ ਕੋਰੋਨਾ ਦਾ ਵੱਡਾ ਧਮਾਕਾ, 132 ਨਵੇਂ ਕੇਸਾਂ ਦੀ ਪੁਸ਼ਟੀ

08/20/2020 6:17:47 PM

ਐਸ.ਏ.ਐਸ.ਨਗਰ (ਪ੍ਰਦੀਪ): ਜ਼ਿਲ੍ਹੇ 'ਚ ਅੱਜ ਕੋਵਿਡ-19 ਦੇ 132 ਪਾਜ਼ੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 33 ਮਰੀਜ਼ ਠੀਕ ਹੋਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ 'ਚ ਮੋਹਾਲੀ ਸਿਟੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚੋਂ 42 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 24, ਜ਼ੀਰਕਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 31, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8, ਬਨੂੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 10 ਅਤੇ ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ ਸ਼ਾਮਲ ਹੈ।ਅੱਜ 33 ਮਰੀਜ਼ ਠੀਕ ਹੋ ਗਏ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ। ਜਿਨ੍ਹਾਂ 'ਚੋਂ ਫੇਜ 7 ਮੋਹਾਲੀ ਦੇ 82 ਸਾਲਾ ਵਿਅਕਤੀ ਦੀ ਇੰਡਸ ਹਸਪਤਾਲ ਵਿਖੇ ਮੌਤ ਹੋ ਗਈ। ਉਹ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਦੂਜਾ ਮਰੀਜ ਖਰੜ ਤੋਂ 50 ਸਾਲਾ ਪੁਰਸ਼ ਹੈ, ਜਿਸ ਦੀ ਗਿਆਨ ਸਾਗਰ ਹਸਪਤਾਲ ਵਿਖੇ ਮੌਤ ਹੋ ਗਈ,  
ਉਹ ਹਾਈਪਰਟੈਂਸ਼ਨ ਨਾਲ ਪੀੜਤ ਸੀ।ਜ਼ਿਲ੍ਹੇ 'ਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 2270 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 1019, ਠੀਕ ਹੋਏ ਮਰੀਜਾਂ ਦੀ ਗਿਣਤੀ 1206 ਹੈ ਅਤੇ 45 ਮਰੀਜਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਨਹੀਂ ਰੁਕ ਰਹੀਆਂ ਜਬਰ-ਜ਼ਿਨਾਹ ਦੀਆਂ ਘਟਨਾਵਾਂ, ਹੁਣ 13 ਸਾਲਾਂ ਦੀ ਨਾਬਾਲਗਾ ਹੋਈ ਹਵਸ ਦੀ ਸ਼ਿਕਾਰ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2975, ਲੁਧਿਆਣਾ 7288, ਜਲੰਧਰ 4675, ਮੋਹਾਲੀ 'ਚ 2138, ਪਟਿਆਲਾ 'ਚ 4247, ਹੁਸ਼ਿਆਰਪੁਰ 'ਚ 926, ਤਰਨਾਰਨ 686, ਪਠਾਨਕੋਟ 'ਚ 787, ਮਾਨਸਾ 'ਚ 320, ਕਪੂਰਥਲਾ 657, ਫਰੀਦਕੋਟ 700, ਸੰਗਰੂਰ 'ਚ 1670, ਨਵਾਂਸ਼ਹਿਰ 'ਚ 517, ਰੂਪਨਗਰ 571, ਫਿਰੋਜ਼ਪੁਰ 'ਚ 1307, ਬਠਿੰਡਾ 1442, ਗੁਰਦਾਸਪੁਰ 1254, ਫਤਿਹਗੜ੍ਹ ਸਾਹਿਬ 'ਚ 764, ਬਰਨਾਲਾ 770, ਫਾਜ਼ਿਲਕਾ 561 ਮੋਗਾ 943, ਮੁਕਤਸਰ ਸਾਹਿਬ 527 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 937 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਕੀੜੇ ਪੈਣ ਕਾਰਨ ਫ਼ੌਤ ਹੋਈ ਅਫ਼ਸਰਸ਼ਾਹਾਂ ਦੀ 'ਮਾਂ', ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਪੁੱਤ

ਇਹ ਵੀ ਪੜ੍ਹੋ:  ਇਸ ਪੰਜਾਬੀ ਗੱਭਰੂ ਦੀਆਂ ਬਣਾਈਆਂ ਤਸਵੀਰਾਂ ਖਰੀਦਦੇ ਨੇ ਬਾਲੀਵੁੱਡ ਅਦਾਕਾਰ, ਸ਼ਿਖ਼ਰ ਧਵਨ ਵੀ ਹੈ ਪ੍ਰਸ਼ੰਸਕ


Shyna

Content Editor

Related News