ਸਿੱਖਿਆ ਬੋਰਡ ਅੱਜ ਐਲਾਨੇਗਾ ਗੋਲਡਨ ਚਾਂਸ ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ
Thursday, Dec 19, 2019 - 09:26 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਤੂਬਰ ਵਿਚ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ 10ਵੀਂ ਅਤੇ 12ਵੀਂ ਜਮਾਤ ਦੇ ਰੀ-ਅਪੀਅਰ ਤੇ ਕੰਪਾਰਟਮੈਂਟ ਵਾਲੇ ਵਿਦਿਅਰਥੀਆਂ ਨੂੰ ਦਿੱਤੇ ਸੁਨਹਿਰੀ ਮੌਕੇ (ਗੋਲਡਨ ਚਾਂਸ) ਵਜੋਂ ਲਈ ਗਈ ਪ੍ਰੀਖਿਆ ਦਾ ਨਤੀਜਾ 19 ਦਸੰਬਰ ਨੂੰ ਐਲਾਨਿਆ ਜਾ ਰਿਹਾ ਹੈ।
ਪ੍ਰੀਖਿਆਰਥੀਆਂ ਦੇ ਨਤੀਜੇ ਸਬੰਧੀ ਪੂਰੇ ਵੇਰਵੇ ਵੀਰਵਾਰ ਨੂੰ ਬਾਅਦ ਦੁਪਹਿਰ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੋਣਗੇ। ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਤੀਜਾ ਨਿਰੋਲ ਆਰਜ਼ੀ ਹੈ ਅਤੇ ਕੇਵਲ ਪ੍ਰੀਖਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲੱਬਧ ਹੈ। ਇਸ ਨੂੰ ਅਸਲ ਨਤੀਜਾ ਨਹੀਂ ਮੰਨਿਆ ਜਾ ਸਕਦਾ। ਅਸਲ ਨਤੀਜਾ ਕਾਰਡ/ਸਰਟੀਫਿਕੇਟ ਬੋਰਡ ਵਲੋਂ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ।