MOHALI : ਹੜ੍ਹਾਂ ਵਿਚਾਲੇ ਆਈ ਰਾਹਤ ਭਰੀ ਖ਼ਬਰ! ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

Tuesday, Sep 02, 2025 - 12:44 PM (IST)

MOHALI : ਹੜ੍ਹਾਂ ਵਿਚਾਲੇ ਆਈ ਰਾਹਤ ਭਰੀ ਖ਼ਬਰ! ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

ਮੋਹਾਲੀ : ਪੰਜਾਬ 'ਚ ਮੀਂਹ ਅਤੇ ਹੜ੍ਹਾਂ ਵਿਚਾਲੇ ਘੱਗਰ ਦਰਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਹਾਲੀ ਕੋਮਲ ਮਿੱਤਲ ਵਲੋਂ ਨਵੀਂ ਅਪਡੇਟ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਘੱਗਰ 'ਚ ਪਾਣੀ ਦਾ ਪੱਧਰ ਕਾਬੂ 'ਚ ਹੈ ਅਤੇ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੀ ਤਬਾਹੀ ਵਿਚਾਲੇ ਪ੍ਰੀਖਿਆਵਾਂ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ

ਡੀ. ਸੀ. ਕੋਮਲ ਮਿੱਤਲ ਵਲੋਂ ਆਲਮਗੀਰ ਦੇ ਟਿਵਾਣਾ ਬੰਨ੍ਹਾਂ ਦਾ ਦੌਰਾ ਕੀਤਾ ਗਿਆ ਅਤੇ ਕਮਜ਼ੋਰ ਥਾਵਾਂ ਨੂੰ ਤੁਰੰਤ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਟਿਵਾਣਾ ਬੰਨ੍ਹ 'ਤੇ ਕੋਈ ਖ਼ਤਰਾ ਨਹੀਂ ਹੈ ਅਤੇ ਹਾਲਾਤ 'ਤੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ

ਇਸ ਤੋਂ ਇਲਾਵਾ ਸੁਖ਼ਨਾ ਹੈੱਡਵਰਕਸ ਵਲੋਂ ਸੁਖ਼ਨਾ ਚੋਅ 'ਚ ਵਾਧੂ ਪਾਣੀ ਛੱਡਣ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਨੇ ਜ਼ੀਰਕਪੁਰ ਦੇ ਸੁਖ਼ਨਾ ਚੋਅ ਦੇ ਬਲਟਾਣਾ ਪੁਲ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਸੁਖ਼ਨਾ ਚੋਅ 'ਤੇ ਬਲਟਾਣਾ ਪੁਲ ਅਤੇ ਘੱਗਰ ਦਰਿਆ ਦੇ ਮੁਬਾਰਕਪੁਰ ਕਾਜ਼ਵੇਅ 'ਤੇ ਆਵਾਜਾਈ ਰੋਕ ਦਿੱਤੀ ਗਈ ਹੈ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News