ਮੋਹਾਲੀ ਜ਼ਿਲ੍ਹੇ ''ਚ ਕੋਰੋਨਾ ਦੇ 297 ਨਵੇਂ ਮਾਮਲੇ ਆਏ ਸਾਹਮਣੇ, 257 ਮਰੀਜ਼ ਹੋਏ ਸਿਹਤਮੰਦ
Saturday, Sep 12, 2020 - 08:51 PM (IST)
ਮੋਹਾਲੀ, (ਪਰਦੀਪ)- ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 257 ਮਰੀਜ਼ ਠੀਕ ਹੋਏ ਹਨ ਅਤੇ 297 ਪਾਜ਼ੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 114 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 50, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 57 ਕੇਸ, , ਢਕੋਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 53 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਬੂਥਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਤੋਂ 10 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 4 ਕੇਸ, ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 2 ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿਚ ਇਕ ਮਰੀਜ਼ ਜ਼ੀਰਕਪੁਰ ਤੋਂ 67 ਸਾਲਾ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਅਤੇ ਦੂਜਾ ਮਰੀਜ਼ ਡੇਰਾਬੱਸੀ ਤੋਂ 53 ਸਾਲਾ ਔਰਤ ਦੀ ਗ੍ਰੇਸ਼ੀਅਨ ਹਸਪਤਾਲ ਵਿਖੇ ਮੌਤ ਹੋ ਗਈ। ਜ਼ਿਲੇ ਵਿਚ ਹੁਣ ਤਕ ਦਰਜ਼ ਕੀਤੇ ਗਏ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 6367 ਹੋ ਗਈ ਹੈ, ਜਿਨ੍ਹਾਂ ਵਿਚ ਐਕਟਿਵ ਕੇਸਾਂ ਦੀ ਗਿਣਤੀ 2115 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 4124 ਹੈ 9 ਜਦ ਕਿ ਹੁਣ ਤਕ ਕੁਲ 128 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।