ਮੋਹਾਲੀ ''ਚ ਮੁੰਡੇ-ਕੁੜੀਆਂ ਦੀ ਹੁੱਲੜਬਾਜ਼ੀ ਦਾ ਮਾਮਲਾ ਪੁੱਜਾ ਕੈਪਟਨ ਦੇ ਦਰਬਾਰ, ਜਾਰੀ ਕੀਤੇ ਸਖ਼ਤ ਹੁਕਮ

10/01/2020 2:01:29 PM

ਮੋਹਾਲੀ (ਨਿਆਮੀਆਂ) : ਮੋਹਾਲੀ ਦੇ ਫ਼ੇਜ਼-3ਬੀ2 ਦੀ ਮਾਰਕਿਟ 'ਚ ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਕੀਤੀ ਜਾਂਦੀ ਹੁੱਲੜਬਾਜ਼ੀ ਦਾ ਮਾਮਲਾ ਹੁਣ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ 'ਚ ਪਹੁੰਚ ਗਿਆ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਹੁੱਲੜਬਾਜ਼ੀ ਨੂੰ ਰੋਕਣ ਲਈ ਯੋਗ ਕਾਰਵਾਈ ਕਰਨ ਸਬੰਧੀ ਡੀ. ਜੀ. ਪੀ. ਪੰਜਾਬ ਪੁਲਸ ਅਤੇ ਐੱਸ. ਐੱਸ. ਪੀ. ਮੋਹਾਲੀ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਮਾਰਕਿਟ ਵੈੱਲਫੇਅਰ ਐਸੋਸੀਏਸ਼ਨ ਫ਼ੇਜ਼-3ਬੀ2 ਮੋਹਾਲੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੂੰ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ। ਜੇ. ਪੀ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਕੀਤੀ ਗਈ ਸ਼ਿਕਾਇਤ ਦਾ ਡਾਇਰੀ ਨੰਬਰ 6564/ਪੀ. ਜੀ. ਸੀ.-3/ਡੀ. ਜੀ. ਪੀ./20 ਹੈ।
ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਕਿ ਉਨ੍ਹਾਂ ਵੱਲੋਂ ਮੋਹਾਲੀ ਦੇ ਫੇਜ਼ 3ਬੀ2 ਦੀ ਮਾਰਕਿਟ ਅੰਦਰ ਹਰ ਦਿਨ-ਰਾਤ ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਕੀਤੀ ਜਾਂਦੀ ਹੁੱਲੜਬਾਜੀ ਦਾ ਮਾਮਲਾ ਵੱਡੇ ਪੱਧਰ 'ਤੇ ਚੁਕਿਆ ਗਿਆ ਸੀ ਅਤੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ, ਜਿਸ 'ਤੇ ਕਾਰਵਾਈ ਕਰਦਿਆਂ ਹੁਣ ਮੁੱਖ ਮੰਤਰੀ ਦਫ਼ਤਰ ਨੇ ਡੀ. ਜੀ. ਪੀ. ਪੰਜਾਬ ਪੁਲਸ ਅਤੇ ਐਸ. ਐਸ. ਪੀ. ਨੂੰ ਫੇਜ਼3ਬੀ2 ਦੀ ਮਾਰਕਿਟ 'ਚ ਹੁੰਦੀ ਹੁੱਲੜਬਾਜੀ ਨੂੰ ਰੋਕਣ ਲਈ ਲੋਂੜੀਂਦੇ ਕਦਮ ਚੁੱਕੇ ਜਾਣ ਲਈ ਕਿਹਾ ਹੈ। 
 


Babita

Content Editor

Related News