ਮੋਹਾਲੀ 'ਚ 7 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

Sunday, May 10, 2020 - 09:04 PM (IST)

ਮੋਹਾਲੀ 'ਚ 7 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਮੋਹਾਲੀ,(ਪ੍ਰਦੀਪ) : ਕੋਰੋਨਾ ਵਾਇਰਸ ਨੇ ਹਰ ਪਾਸੇ ਹਾਹਾਕਾਰ ਮਚਾਈ ਹੋਈ ਹੈ ਅਤੇ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਵਧਦੀ ਗਿਣਤੀ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਬਣ ਰਿਹਾ ਹੈ। ਮੋਹਾਲੀ 'ਚ ਅੱਜ ਕੋਰੋਨਾ ਵਾਇਰਸ ਦੇ 7 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਹ 7 ਪਾਜ਼ੇਟਿਵ ਵਿਅਕਤੀ ਹੈਲਥ ਡਿਪਾਰਟਮੈਂਟ ਰੋਪੜ ਦੇ ਕਰਮਚਾਰੀ ਹਨ, ਜਿਨ੍ਹਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਨਵੇਂ ਕੇਸਾਂ ਦੇ ਨਾਲ ਹੀ ਮੋਹਾਲੀ 'ਚ ਹੁਣ ਕੋਰੋਨਾ ਦੇ ਕੁੱਲ ਪਾਜ਼ੇਟਿਵ ਕੇਸ 105 ਹੋ ਗਏ ਹਨ।


author

Deepak Kumar

Content Editor

Related News