ਮੋਹਾਲੀ ਹਾਦਸਾ: ਮਲਬੇ ਹੇਠਾਂ ਦੱਬੀਆਂ ਕਈ ਜ਼ਿੰਦਗੀਆਂ, ਰਾਹਤ ਕੰਮ ਜਾਰੀ

Sunday, Dec 22, 2024 - 10:01 AM (IST)

ਮੋਹਾਲੀ ਹਾਦਸਾ: ਮਲਬੇ ਹੇਠਾਂ ਦੱਬੀਆਂ ਕਈ ਜ਼ਿੰਦਗੀਆਂ, ਰਾਹਤ ਕੰਮ ਜਾਰੀ


ਮੋਹਾਲੀ- ਪਿੰਡ ਸੋਹਾਣਾ ਵਿਖੇ ਬੀਤੇ ਦਿਨ ਸ਼ਾਮ 5 ਵਜੇ ਦੇ ਕਰੀਬ ਇੱਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਡਿੱਗ ਗਈ ਸੀ, ਜਿਸ ਕਾਰਨ ਕਰੀਬ 15 ਲੋਕ ਮਲਬੇ ਹੇਠ ਦੱਬ ਗਏ ਸਨ। ਜਿਨ੍ਹਾਂ 'ਚ ਪਹਿਲਾਂ 2 ਲੜਕੀਆਂ ਨੂੰ ਬਾਹਰ ਕੱਢ ਲਿਆ ਗਿਆ ਸੀ।ਇਸ ਮਗਰੋਂ ਜਾਣਕਾਰੀ ਮਿਲੀ ਹੈ ਕਿ ਮਲਬੇ 'ਚੋਂ ਕੱਢੀਆਂ ਗਈਆਂ ਲੜਕੀਆਂ 'ਚੋਂ 1 ਦੀ ਮੌਤ ਹੋ ਗਈ ਹੈ। ਅਜੇ ਵੀ ਕਈ ਜ਼ਿੰਦਗੀਆਂ ਮਲਬੇ ਹੇਠਾਂ ਦੱਬੀਆਂ ਹੋਈਆਂ ਹਨ ਅਤੇ ਰਾਹਤ ਕੰਮ ਜਾਰੀ ਹੈ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ।

PunjabKesari

ਇਹ ਵੀ ਪੜ੍ਹੋ- ਕੰਸਰਟ ਦੌਰਾਨ ਸਟੇਜ ਤੋਂ Diljit ਬਾਰੇ AP Dhillon ਨੇ ਆਖੀ ਇਹ ਗੱਲ

ਮੋਹਾਲੀ ਦੇ ਸੋਹਣਾ ‘ਚ ਵਾਪਰੇ ਇਸ ਹਾਦਸੇ ਦੀ ਸੂਚਨਾ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਜਤਾਉਂਦੇ ਹੋਏ ਆਪਣੇ ‘ਐਕਸ’ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਆਪਣੀ ਪੋਸਟ ‘ਚ ਲਿਖਿਆ, ‘‘ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ।

PunjabKesari

ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤਾਇਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।’’

PunjabKesari

ਇਹ ਵੀ ਪੜ੍ਹੋ- ਮਲਾਇਕਾ ਦੇ ਪਿਤਾ ਦੀ ਮੌਤ 'ਚ ਸ਼ਾਮਲ ਕਿਉਂ ਹੋਏ ਅਰਜੁਨ ਕਪੂਰ! ਦੱਸਿਆ ਕਾਰਨ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਵੇਲੇ ਸਾਡਾ ਸਾਰਾ ਧਿਆਨ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਵੱਲ ਹੈ। ਐਨਡੀਆਰਐੱਫ ਤੇ ਫੌਜ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹਨ। ਪੁਲਿਸ ਇਨ੍ਹਾਂ ਟੀਮਾਂ ਦੀ ਮਦਦ ਕਰ ਰਹੀ ਹੈ।”

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News