''ਮੋਹਾਲੀ ਏਅਰਪੋਰਟ'' ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ''ਤੇ ਰੱਖਣ ਦੀ ਮੰਗ

10/30/2019 11:26:44 AM

ਚੰਡੀਗੜ੍ਹ (ਭੁੱਲਰ) : ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਚੰਡੀਗੜ੍ਹ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਂ ਗੁਰੂ ਨਾਨਕ ਦੇਵ ਦੇ ਨਾਮ 'ਤੇ ਰੱਖਿਆ ਜਾਵੇ। ਸੁਸਾਇਟੀ ਦੇ ਮੁਖੀ ਹਰਜੀਤ ਸਿੰਘ ਸੱਭਰਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਏਅਰਪੋਰਟ ਦਾ ਨਾਮ ਉਨ੍ਹਾਂ ਦੇ ਨਾਮ ਤੇ ਹੀ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਹ ਮੰਗ ਮੰਨ ਲਈ ਤਾਂ ਉਹ ਆਪਣੀ ਸੁਸਾਇਟੀ ਵਲੋਂ ਪੱਚੀ ਲੱਖ ਸੁਧਰੇ ਖਰਚਾ ਕਰਕੇ ਮਾਲੀ ਏਅਰਪੋਰਟ ਤੇ ਗੁਰੂ ਨਾਨਕ ਦੇਵ ਜੀ ਦੀਆਂ ਯਾਦਗਾਰਾਂ ਸਥਾਪਤ ਕਰਨਗੇ। ਹਰਜੀਤ ਸਿੰਘ ਸੱਭਰਵਾਲ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਚੰਡੀਗੜ੍ਹ ਦੇ ਸੈਕਟਰ ਅਠਾਰਾਂ 'ਚ ਸਥਿਤ ਸੁਸਾਇਟੀ ਦੇ ਹਸਪਤਾਲ 'ਚ ਪਹਿਲੀ ਨਵੰਬਰ ਤੋਂ ਲੈ ਕੇ ਨੌਂ ਨਵੰਬਰ ਤੱਕ ਅੱਖਾਂ ਦੇ ਇਲਾਜ ਦਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਜਿਸ 'ਚ ਅੱਖਾਂ ਦੇ ਆਪਰੇਸ਼ਨ ਤੋਂ ਲੈ ਕੇ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਅਤੇ ਮੁਫ਼ਤ ਖਾਣ ਪੀਣ ਤੇ ਰਹਿਣ ਦਾ ਪ੍ਰਬੰਧ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਟੀ ਵਲੋਂ ਦੋ ਸਾਲ ਤੋਂ ਅੱਖਾਂ ਦੇ ਆਪ੍ਰੇਸ਼ਨ ਦਾ ਲੰਗਰ ਲਗਾਇਆ ਜਾ ਰਿਹਾ ਹੈ ਜਿਸ ਤਹਿਤ ਦੋ ਲੱਖ ਤੋਂ ਵਧੇਰੇ ਮਰੀਜ਼ਾਂ ਦਾ ਉਹ ਇਲਾਜ ਕਰ ਚੁੱਕੇ ਹਨ।


Babita

Content Editor

Related News