ਮੋਹਾਲੀ ਬਲਾਸਟ ਮਾਮਲੇ ’ਤੇ ਡੀ. ਜੀ. ਪੀ. ਦਾ ਵੱਡਾ ਬਿਆਨ ਆਇਆ ਸਾਹਮਣੇ

05/10/2022 8:58:35 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਦੇ ਡੀ. ਜੀ. ਪੀ. ਵੇ. ਕੇ. ਭਾਵਰਾ ਨੇ ਇਸ ਮਾਮਲੇ ਨੂੰ ਜਲਦੀ ਹੀ ਹੱਲ ਕਰਨ ਦਾ ਦਾਅਵਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਇਸ ਹਮਲੇ ਨੂੰ ਟ੍ਰੇਸ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਾਕੇਟ ਪ੍ਰੋਪੇਲਡ ਗ੍ਰਨੇਡ ਅਟੈਕ ਹੈ ਅਤੇ ਇਸ ਵਿਚ ਜਾਨੀਚ ਨੁਕਸਾਨ ਤੋਂ ਬਚਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਹਮਲਾ ਹੋਇਆ, ਉਸ ਸਮੇਂ ਦਫਤਰ ਵਿਚ ਕੋਈ ਨਹੀਂ ਸੀ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਤੇਜ਼ੀ ਨਾਲ ਜਾਂਚ ਚੱਲ ਰਹੀ ਹੈ, ਮਾਮਲੇ ਨੂੰ ਲੈ ਕੇ ਸਾਡੇ ਕੋਲ ਵੱਡੀ ਲੀਡ ਹੈ, ਜਲਦੀ ਹੀ ਸਾਰਾ ਕੁੱਝ ਸਾਫ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤਾ ਇਹ ਖ਼ੁਲਾਸਾ

ਡੀ ਜੀ. ਪੀ. ਨੇ ਕਿਹਾ ਕਿ ਇਸ ਹਮਲੇ ਵਿਚ ਜ਼ਿਆਦਾ ਨੁਕਸਾਨ ਨਹੀਂ ਪਰ ਫਿਰ ਵੀ ਸਾਡੇ ਲਈ ਇਹ ਇਕ ਚੈਲੰਜ ਹੈ। ਪੱਤਰਕਾਰਾਂ ਵਲੋਂ ਡੀ. ਜੀ. ਪੀ. ਵਲੋਂ ਇਸ ਹਮਲੇ ਅੱਤਵਾਦੀ ਜਾਂ ਖ਼ਾਲਿਸਤਾਨ ਨਾਲ ਜੋੜ ਕੇ ਦੇਖੇ ਜਾਣ ਸੰਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਸਾਰਾ ਕੁੱਝ ਸਾਫ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਐਕਸ਼ਨ ’ਚ ਮੁੱਖ ਮੰਤਰੀ ਮਾਨ, ਬੁਲਾਈ ਉੱਚ ਪੱਧਰੀ ਮੀਟਿੰਗ

ਕੀ ਕਿਹਾ ਸੀ ਮੁੱਖ ਮੰਤਰੀ ਨੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਸੀ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ। ਇੰਟਲੀਜੈਂਸ ਵਿੰਗ ਅਤੇ ਪੁਲਸ ਦੇ ਅਫਸਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਮੁੱਖ ਮੰਤਰੀ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿਚ ਕੁੱਝ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਅਜੇ ਹੋਰ ਵੀ ਹੋਣਗੀਆਂ। ਮਾਨ ਨੇ ਕਿਹਾ ਕਿ ਸ਼ਾਮ ਤੱਕ ਬਹੁਤ ਕੁੱਝ ਸਾਫ ਹੋ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਵਲੋਂ ਅਜਿਹੀਆਂ ਕੋਝੀਆਂ ਸਾਜ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ ਪਰ ਇਸ ਨਾਲ ਪੰਜਾਬ ਦੇ ਭਾਈਚਾਰਕ ਸਾਂਝ ਨੂੰ ਕੋਈ ਫਰਕ ਨਹੀਂ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀ. ਜੀ. ਪੀ. ਅਤੇ ਪੁਲਸ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਸ ਨੂੰ ਅਜਿਹੀ ਸਖ਼ਤ ਸਜ਼ਾ ਦਿੱਤੀ ਜਾਵੇਗੀ ਕਿ ਉਸ ਦੀਆਂ ਕਈ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਉਸ ਨੇ ਹੱਸਦੇ-ਵੱਸਦੇ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ਾਮ ਤੱਕ ਬਹੁਤ ਕੁੱਝ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਸੁੱਖਾ ਦੁਨੇਕੇ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News