ਮੋਹਾਲੀ ਧਮਾਕਾ ਮਾਮਲੇ ''ਚ ਮੁਲਜ਼ਮ ਨਿਸ਼ਾਨ ਸਿੰਘ ਦੀ ਅਦਾਲਤ ''ਚ ਪੇਸ਼ੀ
Sunday, May 22, 2022 - 03:46 PM (IST)

ਮੋਹਾਲੀ (ਪਰਦੀਪ) : ਮੋਹਾਲੀ ਵਿਖੇ ਹੋਏ ਧਮਾਕੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨਿਸ਼ਾਨ ਸਿੰਘ ਨੂੰ ਅੱਜ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਿਸ਼ਾਨ ਸਿੰਘ ਨੂੰ 9 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਮੋਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਸ ਦੇ ਖੁਫ਼ੀਆ ਵਿਭਾਗ ਦੇ ਮੁੱਖ ਦਫ਼ਤਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।