ਮੋਹਾਲੀ ਬਲਾਸਟ ਮਾਮਲੇ ’ਚ ਵੱਡੀ ਖ਼ਬਰ, 12 ਵਿਅਕਤੀਆਂ ਨੂੰ ਲਿਆ ਗਿਆ ਹਿਰਾਸਤ ’ਚ

Tuesday, May 10, 2022 - 08:58 PM (IST)

ਮੋਹਾਲੀ ਬਲਾਸਟ ਮਾਮਲੇ ’ਚ ਵੱਡੀ ਖ਼ਬਰ, 12 ਵਿਅਕਤੀਆਂ ਨੂੰ ਲਿਆ ਗਿਆ ਹਿਰਾਸਤ ’ਚ

ਮੋਹਾਲੀ (ਪਰਦੀਪ) : ਮੋਹਾਲੀ ਦੇ ਸੈਕਟਰ 77 ਸਥਿਤ ਪੰਜਾਬ ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਸੰਚਾਲਿਤ ਗ੍ਰਨੇਡ ਹਮਲੇ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਇਸ ਸਬੰਧ ’ਚ ਲਗਭਗ 12 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਸੋਹਾਣਾ ਥਾਣੇ ਵਿਚ ਧਾਰਾ 307, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਸੋਧ ਐਕਟ, 2008 (ਯੂ. ਏ. ਪੀ. ਏ) ਦੀ ਧਾਰਾ 16, ਅਤੇ ਵਿਸਫੋਟਕ ਐਕਟ ਦੀ ਧਾਰਾ 16 ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਮਾਮਲਾ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ, ਮੋਹਾਲੀ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੋਹਾਲੀ ਬਲਾਸਟ ਮਾਮਲੇ ’ਤੇ ਡੀ. ਜੀ. ਪੀ. ਦਾ ਵੱਡਾ ਬਿਆਨ ਆਇਆ ਸਾਹਮਣੇ

ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਦੇ ਸੁਰੱਖਿਆ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਨੂੰ ਡਿਊਟੀ ’ਤੇ ਸੀ ਅਤੇ ਸੋਮਵਾਰ ਸ਼ਾਮ 7.45 ਵਜੇ ਦੇ ਕਰੀਬ ਧਮਾਕਾ ਹੋਇਆ ਅਤੇ ਜਦੋਂ ਉਹ ਤੀਜੀ ਮੰਜ਼ਿਲ ’ਤੇ ਗਿਆ ਤਾਂ  ਉਸ ਨੇ ਕਮਰਾ ਨੰਬਰ 41 ਵਿਚੋਂ ਧੂੰਆਂ ਨਿਕਲਦਾ ਦੇਖਿਆ। ਉਕਤ ਨੇ ਦੱਸਿਆ ਕਿ ਜਦੋਂ ਅਸੀਂ ਅੰਦਰ ਗਏ ਤਾਂ ਦੇਖਿਆ ਕਿ ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਜੋ ਖਿੜਕੀ ਦਾ ਸ਼ੀਸ਼ਾ ਤੋੜ ਕੇ ਕਮਰੇ ਵਿਚ ਦਾਖਲ ਹੋਇਆ ਸੀ।

ਇਹ ਵੀ ਪੜ੍ਹੋ : ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤਾ ਇਹ ਖ਼ੁਲਾਸਾ

ਪਹਿਲਾਂ ਕਮਰੇ ਦੀ ਛੱਤ ਨਾਲ ਟਕਰਾ ਗਿਆ ਅਤੇ ਫਿਰ ਕੁਰਸੀ ’ਤੇ ਡਿੱਗ ਪਿਆ। ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਅੱਜ ਹੀ ਇਸ ਕੇਸ ਨੂੰ ਸੁਲਝਾਉਣ ਦੀ ਉਮੀਦ ਕਰਦੇ ਹਾਂ ਕਿਉਂਕਿ ਅਸੀਂ ਇਸ ਦੇ ਬਹੁਤ ਨੇੜੇ ਹਾਂ ਅਤੇ ਇਸ ਸਬੰਧ ਵਿਚ ਪਹਿਲਾਂ ਹੀ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਐਕਸ਼ਨ ’ਚ ਮੁੱਖ ਮੰਤਰੀ ਮਾਨ, ਬੁਲਾਈ ਉੱਚ ਪੱਧਰੀ ਮੀਟਿੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News