ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ ''ਚ ਹੋਈ ਢਹਿ-ਢੇਰੀ
Sunday, Dec 22, 2024 - 04:30 PM (IST)
ਮੋਹਾਲੀ (ਵੈੱਬ ਡੈਸਕ, ਸੰਦੀਪ)-ਮੋਹਾਲੀ ਦੇ ਪਿੰਡ ਸੋਹਾਣਾ ਵਿਖੇ ਬੀਤੀ ਸ਼ਾਮ ਇਕ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ਵਿਚ ਅਭਿਸ਼ੇਕ (28) ਅਤੇ ਦ੍ਰਿਸ਼ਟੀ ਵਰਮਾ (20) ਸ਼ਾਮਲ ਹਨ। ਕੁੜੀ ਦੀ ਲਾਸ਼ ਨੂੰ ਕੱਲ੍ਹ ਮਲਬੇ ਹੇਠੋਂ ਕੱਢਿਆ ਗਿਆ ਸੀ। ਉਥੇ ਹੀ ਇਸ ਹਾਦਸੇ ਦੀ ਰੂਹ ਕੰਬਾਊ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਬਿਲਡਿੰਗ ਡਿੱਗਦੇ ਹੋਏ ਸਾਫ਼ ਵਿਖਾਈ ਦੇ ਰਹੀ ਹੈ। 6 ਸਕਿੰਟਾਂ ਵਿਚ ਹੀ ਤਿੰਨ ਮੰਜ਼ਿਲਾਂ ਇਮਾਰਤ ਢਹਿ-ਢੇਰੀ ਹੋ ਗਈ। ਇਸ ਮਾਮਲੇ ਵਿਚ ਹਣ ਮਾਲਕਾਂ 'ਤੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਇਮਾਰਤ ਦੀ ਬੇਸਮੈਂਟ ਅਤੇ ਗਰਾਊਂਡ ਫਲੋਰ ’ਤੇ ਬਣੇ ਜਿੰਮ ’ਚ ਕੁਝ ਲੋਕ ਕਸਰਤ ਕਰ ਰਹੇ ਸਨ, ਜਦਕਿ ਕੁਝ ਬੱਚੇ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਬਣੇ ਟਿਊਸ਼ਨ ਸੈਂਟਰ ’ਚ ਪੜ੍ਹਨ ਲਈ ਆਏ ਹੋਏ ਸਨ। ਕੁਝ ਨੌਜਵਾਨ ਇਥੇ ਦੂਜੀ ਮੰਜ਼ਿਲ ’ਤੇ ਪੀ. ਜੀ. ’ਚ ਵੀ ਮੌਜੂਦ ਸਨ। ਇਮਾਰਤ ਅਚਾਨਕ ਢਹਿ ਕੇ ਜ਼ਮੀਨਦੋਜ਼ ਹੋ ਗਈ। ਇਮਾਰਤ ਡਿੱਗਦੇ ਹੀ ਆਲੇ-ਦੁਆਲੇ ਦੇ ਲੋਕ ਡਰ ਗਏ ਅਤੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਡੀ. ਜੀ. ਪੀ. ਗੌਰਵ ਯਾਦਵ, ਡੀ. ਸੀ. ਆਸ਼ਿਕਾ ਜੈਨ, ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ, ਐੱਸ. ਐੱਸ. ਪੀ. ਦੀਪਕ ਪਾਰਿਕ, ਵਿਧਾਇਕ ਕੁਲਵੰਤ ਸਿੰਘ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ’ਚ ਜੁਟ ਗਏ।
ਡਿਊਟੀ ਦੌਰਾਨ ਪੰਜਾਬ ਹੋਮਗਾਰਡ ਨਾਲ ਵਾਪਰੀ ਅਣਹੋਣੀ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਐੱਨ. ਡੀ. ਆਰ. ਐੱਫ਼. ਅਤੇ ਫ਼ੌਜ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ ਅਤੇ ਉਥੇ ਲਗਾਤਾਰ ਰਾਹਤ ਕਾਰਜ ਜਾਰੀ ਹਨ। ਬਚਾਅ ਕਾਰਜਾਂ ’ਚ ਲੱਗੀ ਟੀਮ ਨੇ ਸ਼ਾਮ ਨੂੰ ਇਕ ਕੁੜੀ ਨੂੰ ਮਲਬੇ ’ਚੋਂ ਕੱਢਣ ’ਚ ਸਫ਼ਲਤਾ ਹਾਸਲ ਕੀਤੀ ਸੀ। ਕੁੜੀ ਨੂੰ ਮਲਬੇ ਹੇਠੋਂ ਕੱਢਦੇ ਸਾਰ ਹੀ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਭੇਜ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਦੱਸਿਆ ਕਿ ਇਮਾਰਤ ਦੇ ਮਲਬੇ ਹੇਠ 10 ਤੋਂ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪ੍ਰਸ਼ਾਸਨ ਦੀਆਂ ਟੀਮਾਂ ਐੱਨ. ਡੀ. ਆਰ. ਐੱਫ਼. ਅਤੇ ਫ਼ੌਜ ਦੇ ਨਾਲ ਬਚਾਅ ਕਾਰਜ ’ਚ ਲੱਗੀਆਂ ਹੋਈਆਂ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਸੁਰੱਖਿਅਤ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: 26 ਜਨਵਰੀ ਦੀ ਪਰੇਡ 'ਚ ਇਸ ਵਾਰ ਦਿਸੇਗੀ ਪੰਜਾਬ ਦੀ ਝਾਕੀ
ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੋਹਾਣਾ ਨੇੜੇ ਇਕ ਬਹੁ-ਮੰਜ਼ਿਲਾ ਇਮਾਰਤ ਦੇ ਡਿੱਗਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮੁੱਚਾ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ’ਚ ਜੁਟ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਪੁਲਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਸੰਪਰਕ ਵਿਚ ਹਨ। ਬਹੁ-ਮੰਜ਼ਿਲਾ ਇਮਾਰਤ ਡਿੱਗਣ ਦੇ ਮਾਮਲੇ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਬਹੁ-ਮੰਜ਼ਿਲਾ ਇਮਾਰਤ ਦੇ ਮਾਮਲੇ ਦੀ ਜਾਂਚ ਕਰਨ ਅਤੇ ਇਮਾਰਤ ਡਿੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ। ਫਿਲਹਾਲ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ ਪਰ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਪੇਡਾ ਦੇ ਚੇਅਰਮੈਨ ਹੰਸਪਾਲ ਦੇ ਦਿਹਾਂਤ ’ਤੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਪੇਡਾ ਦੇ ਚੇਅਰਮੈਨ ਐੱਚ. ਐੱਸ. ਹੰਸਪਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੰਸਪਾਲ ਸਾਡੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਜਗ੍ਹਾ ਦੇਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ- MP ਚਰਨਜੀਤ ਚੰਨੀ ਨੇ ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਜਾਣਿਆ ਹਾਲ, ਆਖੀਆਂ ਅਹਿਮ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8