ਮੋਹਾਲੀ ਅਦਾਲਤ ਦਾ ਹਥਿਆਰ ਤਸਕਰਾਂ ਖ਼ਿਲਾਫ਼ ਵੱਡਾ ਫ਼ੈਸਲਾ, 9 ਦੋਸ਼ੀਆਂ ਨੂੰ ਸੁਣਾਈ ਸਖ਼ਤ ਸਜ਼ਾ
Wednesday, Mar 12, 2025 - 05:06 PM (IST)

ਮੋਹਾਲੀ (ਰਣਬੀਰ) : ਮੋਹਾਲੀ 'ਚ ਐੱਨ. ਆਈ. ਏ. ਦੇ ਵਿਸ਼ੇਸ਼ ਅਦਾਲਤ ਨੇ ਇਕ ਮਾਮਲੇ 'ਚ ਕੁੱਲ 9 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਸਜ਼ਾ ਸੁਣਾਈ ਹੈ। ਮੋਹਾਲੀ ਅਦਾਲਤ ਨੇ ਵੱਡਾ ਫ਼ੈਸਲਾ ਲੈਂਦੇ ਹੋਏ 6 ਦੋਸ਼ੀਆਂ ਨੂੰ ਉਮਰਕੈਦ ਅਤੇ 3 ਦੋਸ਼ੀਆਂ ਨੂੰ 10-10 ਸਾਲ ਕੈਦ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਪਾਵਰਕਾਮ ਦਾ ਵੱਡਾ ਫ਼ੈਸਲਾ, ਲੋਕਾਂ ਨੂੰ ਮਿਲੇਗੀ ਰਾਹਤ
ਡਰੋਨ ਰਾਹੀਂ ਨਾਜਾਇਜ਼ ਹਥਿਆਰ ਮੰਗਵਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਦੋਸ਼ੀਆਂ ਨੂੰ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਸੰਧੂ, ਬਲਵੰਤ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ ਬਿੰਦਾ, ਮਾਨ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸੇ ਤਰ੍ਹਾਂ ਸ਼ੁਭਦੀਪ ਸਿੰਘ, ਸਾਜਨਪ੍ਰੀਤ ਸਿੰਘ ਅਤੇ ਰੋਮਨਦੀਪ ਸਿੰਘ ਉਰਫ਼ ਰੋਮਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਗਈ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਐੱਨ. ਆਈ. ਏ. ਵਲੋਂ ਇਸ ਮਾਮਲੇ 'ਚ ਧਾਰਾ 120-ਬੀ, 121, 1211, 122, (489ਬੀ, 489ਸੀ, 379 ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ) ਐਕਟ ਦੀ ਧਾਰਾ 13, 16, 17, 18, 182, 23, 38 ਦੇ ਤਹਿਤ ਹਥਿਆਰ ਐਕਟ ਦੀ ਧਾਰਾ 25(11), 25(111), 25(12), 27(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8