ਮੋਹਾਲੀ ਅਦਾਲਤ ਨੇ ਵਿਜੇ ਸਿੰਗਲਾ ਤੇ OSD ਦੀ ਨਿਆਇਕ ਹਿਰਾਸਤ 24 ਜੂਨ ਤਕ ਵਧਾਈ

Friday, Jun 10, 2022 - 07:07 PM (IST)

ਮੋਹਾਲੀ ਅਦਾਲਤ ਨੇ ਵਿਜੇ ਸਿੰਗਲਾ ਤੇ OSD ਦੀ ਨਿਆਇਕ ਹਿਰਾਸਤ 24 ਜੂਨ ਤਕ ਵਧਾਈ

ਮੁਹਾਲੀ/ਮਾਨਸਾ (ਮਿੱਤਲ) : ਮਾਨਸਾ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ’ਚ ਜੇਲ੍ਹ ਤੋਂ ਹੀ ਪੇਸ਼ ਹੋਏ। ਮੋਹਾਲੀ ਅਦਾਲਤ ਨੇ ਡਾ. ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਦੀ ਨਿਆਇਕ ਹਿਰਾਸਤ 24 ਜੂਨ ਤਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ ਸੀ।

ਇਹ ਵੀ ਪੜ੍ਹੋ : ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸਾਹਿਬ ’ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨ ਭੇਟ

ਜ਼ਿਕਰਯੋਗ ਹੈ ਕਿ ਡਾ. ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖ਼ਾਸਤ ਕਰ ਦਿੱਤਾ ਸੀ। ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ, ਜਿਸ ਦੀ ਉਨ੍ਹਾਂ ਕੋਲ ਰਿਕਾਰਡਿੰਗ ਹੈ। ਜਦੋਂ ਮੰਤਰੀ ਨੂੰ ਪੁੱਛਿਆ ਤਾਂ ਉਸ ਨੇ ਗ਼ਲਤੀ ਮੰਨ ਲਈ, ਜਿਸ ਤੋਂ ਬਾਅਦ ਮਾਨ ਨੇ ਮੰਤਰੀ ਖ਼ਿਲਾਫ਼ ਮਾਮਲਾ ਦਰਜ ਕਰਨ ਲਈ ਕਿਹਾ। ਇਸ ਦੌਰਾਨ ਵਿਭਾਗ ਦੇ ਹੀ ਸੁਪਰਡੈਂਟ ਇੰਜੀਨੀਅਰ ਦੇ ਬਿਆਨਾਂ ’ਤੇ ਮੰਤਰੀ ਅਤੇ ਉਸ ਦੇ ਓ.ਐੱਸ.ਡੀ. ਭਾਣਜੇ ’ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦਾ ਪਰਚਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਘਟਾਈ ਫੀਸ


author

Manoj

Content Editor

Related News