ਮਜੀਠੀਆ ਦੀ ਨਿਆਇਕ ਹਿਰਾਸਤ ਨੂੰ ਲੈ ਕੇ ਮੋਹਾਲੀ ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ

Thursday, Aug 28, 2025 - 01:57 PM (IST)

ਮਜੀਠੀਆ ਦੀ ਨਿਆਇਕ ਹਿਰਾਸਤ ਨੂੰ ਲੈ ਕੇ ਮੋਹਾਲੀ ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ

ਮੋਹਾਲੀ (ਜੱਸੀ) : ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਪੇਸ਼ੀ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਨੂੰ 6 ਸਤੰਬਰ ਤੱਕ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਸੂਬੇ ਦੀ ਇੰਡਸਟਰੀ ਲਈ ਹੋਇਆ ਵੱਡਾ ਐਲਾਨ (ਵੀਡੀਓ)

ਇਸ ਦੌਰਾਨ ਅਦਾਲਤ 'ਚ ਸਰਕਾਰੀ ਧਿਰ ਵਲੋਂ ਵਕੀਲ ਫੇਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਪੇਸ਼ ਹੋਏ, ਜਦੋਂ ਕਿ ਬਚਾਅ ਧਿਰ ਵਲੋਂ ਵਕੀਲ ਐੱਚ. ਐੱਸ. ਧਨੋਆ ਅਤੇ ਡੀ. ਐੱਸ. ਸੋਬਤੀ ਅਦਾਲਤ 'ਚ ਮੌਜੂਦ ਰਹੇ। ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ 'ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਸ਼ਰਾਬ ਪੀਣ ਵਾਲਿਆਂ ਨੂੰ ਵੱਡਾ ਝਟਕਾ! ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਈ ਵੱਡੀ ਖ਼ਬਰ

ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ 'ਤੇ ਸੁਣਵਾਈ ਲਈ 2 ਸਤੰਬਰ ਦੀ ਤਾਰੀਖ਼ ਤੈਅ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News