ਮੋਹਾਲੀ ਦੇ DC ਗਿਰੀਸ਼ ਦਿਆਲਨ ਨੂੰ ਹੋਇਆ 'ਕੋਰੋਨਾ', ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ
Monday, Dec 21, 2020 - 12:29 PM (IST)
ਮੋਹਾਲੀ : ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਕੋਰੋਨਾ ਰਿਪੋਰਟ ਐਤਵਾਰ ਨੂੰ ਪਾਜ਼ੇਟਿਵ ਪਾਈ ਗਈ ਹੈ। ਡੀ. ਸੀ. ਗਿਰੀਸ਼ ਦਿਆਲਨ ਵੱਲੋਂ ਇਸ ਸਬੰਧੀ ਜਾਣਕਾਰੀ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ 'ਚ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸੀਤ ਲਹਿਰ ਦਾ ਕਹਿਰ, 'ਸ਼ਿਮਲਾ' ਨਾਲੋਂ ਵੀ ਠੰਡੇ ਪੰਜਾਬ ਤੇ ਦਿੱਲੀ, ਰਾਹਤ ਦੀ ਕੋਈ ਸੰਭਾਵਨਾ ਨਹੀਂ
ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਜਿਹੜੇ ਵਿਅਕਤੀ ਪਿਛਲੇ 4-5 ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖੁਦ ਨੂੰ ਆਈਸੋਲੇਟ ਕਰ ਲੈਣ ਅਤੇ ਆਪਣਾ ਕੋਰੋਨਾ ਟੈਸਟ ਕਰਵਾਉਣ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ, ਜਿੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਸਾਲ-2020 : ਪੰਜਾਬੀਆਂ ਦੀ ਰੂਹ ਨੂੰ ਕਾਂਬਾ ਛੇੜ ਗਏ 'ਵੱਡੇ ਕਤਲਕਾਂਡ', ਪਲਾਂ 'ਚ ਉੱਜੜ ਗਏ ਵੱਸਦੇ ਪਰਿਵਾਰ (ਤਸਵੀਰਾਂ)
ਜ਼ਿਲ੍ਹੇ 'ਚ 35 ਨਵੇਂ ਮਰੀਜ਼ ਆਏ ਸਾਹਮਣੇ
ਮੋਹਾਲੀ ਜ਼ਿਲ੍ਹੇ 'ਚ ਬੀਤੇ ਦਿਨ 35 ਨਵੇਂ ਕੋਰੋਨਾ ਦੇ ਮਰੀਜ਼ ਸਾਹਮਣੇ ਆਏ, ਜਦੋਂ ਕਿ 3 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 157 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ 17,498 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : ਕਿਸਾਨ ਮੋਰਚੇ 'ਚ ਬੀਮਾਰ ਹੋਏ ਖੇਤ-ਮਜ਼ਦੂਰ ਦੀ ਮੌਤ, ਬੀਮਾਰੀ ਕਾਰਨ ਧਰਨਾ ਛੱਡ ਪਰਤਿਆ ਸੀ ਪਿੰਡ
ਇਨ੍ਹਾਂ 'ਚੋਂ 15,367 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 1803 ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 328 ਮਰੀਜ਼ ਇਸ ਬੀਮਾਰੀ ਕਾਰਨ ਦਮ ਤੋੜ ਚੁੱਕੇ ਹਨ।
ਨੋਟ : ਮੋਹਾਲੀ ਦੇ ਡਿਪਟੀ ਕਮਿਸ਼ਨਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਬਾਰੇ ਕੁਮੈਂਟ ਬਾਕਸ 'ਚ ਦਿਓ ਰਾਏ