ਅਹਿਮ ਖ਼ਬਰ : 15 ਲੱਖ ਪ੍ਰਾਪਰਟੀ ਟੈਕਸ ਨਾ ਭਰਨ ’ਤੇ ਮੋਹਾਲੀ ਗੋਲਫ਼ ਰੇਂਜ ਸੀਲ

Tuesday, Mar 18, 2025 - 01:20 PM (IST)

ਅਹਿਮ ਖ਼ਬਰ : 15 ਲੱਖ ਪ੍ਰਾਪਰਟੀ ਟੈਕਸ ਨਾ ਭਰਨ ’ਤੇ ਮੋਹਾਲੀ ਗੋਲਫ਼ ਰੇਂਜ ਸੀਲ

ਮੋਹਾਲੀ (ਰਣਬੀਰ) : ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 31 ਮਾਰਚ ਹੈ। ਇਸ ਤੋਂ ਪਹਿਲਾਂ ਹੀ ਨਿਗਮ ਨੇ ਡਿਫ਼ਾਲਟਰਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਿਗਮ ਨੇ ਸਖ਼ਤ ਕਾਰਵਾਈ ਕਰਦਿਆਂ ਮੋਹਾਲੀ ਗੋਲਫ ਰੇਂਜ ਫੇਜ਼-11 ਨੂੰ ਸੀਲ ਕਰ ਦਿੱਤਾ। 15 ਲੱਖ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ। ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਿਗਮ ਵੱਲੋਂ ਕਮਰਸ਼ੀਅਲ ਤੇ ਇੰਡਸਟਰੀਅਲ ਪ੍ਰਾਪਰਟੀ ਟੈਕਸ ਡਿਫ਼ਾਲਟਰਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ, ਜਦੋਂ ਕਿ ਕਈ ਪ੍ਰਾਪਰਟੀ ਧਾਰਕਾਂ ਵੱਲੋਂ ਨੋਟਿਸ ਦੇ ਬਾਵਜੂਦ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...
ਹੁਣ ਤੱਕ 42 ਕਰੋੜ ਰੁਪਏ ਪ੍ਰਾਪਰਟੀ ਟੈਕਸ ਕੀਤਾ ਇਕੱਤਰ
ਨਿਗਮ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਨੇ ਕਰੀਬ 50 ਕਰੋੜ ਰੁਪਏ ਪ੍ਰਾਪਰਟੀ ਟੈਕਸ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ। ਹੁਣ ਤੱਕ ਕਰੀਬ 42 ਕਰੋੜ ਰੁਪਏ ਇਕੱਤਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਕਾਇਆ ਪ੍ਰਾਪਰਟੀ ਟੈਕਸ ਜਲਦ ਜਮ੍ਹਾਂ ਕਰਵਾਉਣ। 31 ਮਾਰਚ ਤੱਕ ਪ੍ਰਾਪਰਟੀ ਟੈਕਸ ਸ਼ਾਖਾ ਦਾ ਦਫ਼ਤਰ ਹਰ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਖੁੱਲ੍ਹਾ ਰੱਖਿਆ ਜਾ ਰਿਹਾ ਹੈ, ਤਾਂ ਜੋ ਲੋਕ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਸਕਣ। ਅਜਿਹਾ ਨਾ ਕਰਨ ਦੀ ਸੂਰਤ ’ਚ ਪ੍ਰਾਪਰਟੀ ਟੈਕਸ ਵਿਆਜ ਤੇ ਜੁਰਮਾਨੇ ਸਮੇਤ ਵਸੂਲਿਆ ਜਾਵੇਗਾ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨੋਟਿਸ ਦੇ ਬਾਵਜੂਦ ਟੈਕਸ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਨੂੰ ਲੈ ਕੇ ਜਾਰੀ ਹੋਈ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
ਆਉਣ ਵਾਲੇ ਦਿਨਾਂ ’ਚ ਹੋਣਗੀਆਂ ਹੋਰ ਪ੍ਰਾਪਰਟੀਆਂ ਸੀਲ
ਨਿਗਮ ਕਮਿਸ਼ਨਰ ਨੇ ਦੱਸਿਆ ਕਿ ਨਿਗਮ ਦੀ ਹਦੂਦ ਅੰਦਰ ਕਈ ਅਜਿਹੇ ਹੋਟਲ, ਸ਼ੋਅਰੂਮ ਤੇ ਹੋਰ ਕਮਰਸ਼ੀਅਲ ਪ੍ਰਾਪਰਟੀ ਧਾਰਕ ਹਨ, ਜਿਨ੍ਹਾਂ ਨੂੰ 2 ਨੋਟਿਸ ਭੇਜੇ ਜਾਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ। ਅਜਿਹੇ ਪ੍ਰਾਪਰਟੀ ਧਾਰਕਾਂ ਦੀਆਂ ਪ੍ਰਾਪਰਟੀਆਂ ਆਉਣ ਵਾਲੇ ਦਿਨਾਂ ’ਚ ਸੀਲ ਕਰ ਦਿੱਤੀਆਂ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News