ਮੋਹਾਲੀ : ਰਾਸ਼ਟਰਪਤੀ ਦੀ ਆਮਦ ''ਤੇ ਹਵਾਈ ਅੱਡੇ ਤੋਂ 3 ਕਿਲੋਮੀਟਰ ਦਾ ਏਰੀਆ ''No Flying Zone'' ਐਲਾਨਿਆ
Tuesday, Nov 29, 2022 - 01:56 PM (IST)
ਮੋਹਾਲੀ (ਨਿਆਮੀਆਂ) : ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਰਿਆਣਾ ਅਤੇ ਚੰਡੀਗੜ੍ਹ ਵਿਖੇ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਿਤ ਤਲਵਾੜ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵੱਲੋਂ ਫ਼ੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 3 ਕਿਲੋਮੀਟਰ ਦੇ ਖੇਤਰ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ 'ਚ ਡਰੋਨ ਉਡਾਏ ਜਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਏ 'ਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ (Flying object Drone and Unmanned Aerial Vehicles (UAVs)) ਦੇ ਉਡਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ : CTU ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਚੰਗੀ ਖ਼ਬਰ, ਵਿਭਾਗ ਨੇ ਜਾਰੀ ਕੀਤੇ ਇਹ ਹੁਕਮ
ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ ਅੱਜ ਤੋਂ ਹੀ ਸ਼ੁਰੂ ਹੋ ਕੇ 30 ਨਵੰਬਰ, 2022 ਤੱਕ ਉਕਤ ਏਰੀਏ 'ਚ ਲਾਗੂ ਹੋਣਗੇ। ਦੱਸਣਯੋਗ ਹੈ ਕਿ ਰਾਸ਼ਟਰਪਤੀ 29 ਨਵੰਬਰ ਨੂੰ ਚੰਡੀਗੜ੍ਹ-ਹਰਿਆਣਾ ਦੌਰੇ 'ਤੇ ਆ ਰਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ