ਮੋਹਾਲੀ ਪੁਲਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

Friday, Jul 02, 2021 - 03:28 PM (IST)

ਮੋਹਾਲੀ ਪੁਲਸ ਵੱਲੋਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਮੋਹਾਲੀ : ਮੋਹਾਲੀ ਪੁਲਸ ਵੱਲੋਂ ਜਸਪ੍ਰੀਤ ਸਿੰਘ ਉਰਫ਼ ਬਿੱਲਾ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਗਟ ਸਿੰਘ, ਕਰਮਜੀਤ ਸਿੰਘ ਉਰਫ਼ ਲੱਕੀ ਅਤੇ ਸਤਵੰਤ ਸਿੰਘ ਉਰਫ਼ ਬਿੱਟੂ ਵੱਜੋਂ ਹੋਈ ਹੈ। 

ਜਾਣਕਾਰੀ ਮੁਤਾਬਕ 09-12-2020 ਨੂੰ ਪਿੰਡ ਨਾਨੂੰ ਮਾਜਰਾ ਸੜਕ ਸੈਕਟਰ-82 ਮੋਹਾਲੀ ਵਿਖੇ ਇੱਕ ਗੱਡੀ 'ਚੋਂ ਲਾਸ਼ ਬਰਾਮਦ ਕੀਤੀ ਗਈ ਸੀ, ਜਿਸ ਦੀ ਸ਼ਨਾਖਤ ਜਸਪ੍ਰੀਤ ਸਿੰਘ ਉਰਫ਼ ਬਿੱਲਾ ਪੁੱਤਰ ਜਗਦੀਸ ਸਿੰਘ ਵਾਸੀ ਮਨੀਮਾਜਰਾ, ਚੰਡੀਗੜ੍ਹ ਦੇ ਤੌਰ 'ਤੇ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
 


author

Babita

Content Editor

Related News