ਮੋਹਾਲੀ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਲੋਕ ਗ੍ਰਿਫ਼ਤਾਰ, ਅਸਲਾ ਬਰਾਮਦ
Friday, Feb 05, 2021 - 09:03 AM (IST)
ਮੋਹਾਲੀ/ਡੇਰਾਬੱਸੀ (ਪਰਦੀਪ/ਅਨਿਲ) : ਮੋਹਾਲੀ ਪੁਲਸ ਨੇ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਥਾਣਾ ਲਾਲੜੂ ਦੇ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਨਾਕੇ ਦੌਰਾਨ ਦੱਪਰ ਸਾਈਡ ਤੋਂ ਪੈਦਲ ਆ ਰਹੇ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੋਲੋਂ 2 ਪਿਸਤੌਲਾਂ, 3 ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਦਿਓਰ ਨੇ ਭਰਜਾਈ ਨਾਲ ਕੀਤਾ ਜਬਰ-ਜ਼ਿਨਾਹ, ਪੁਲਸ ਨੇ ਦਰਜ ਕੀਤਾ ਮੁਕੱਦਮਾ
ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਹਰਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਾਰਡ ਨੰਬਰ-26 ਚੌਂਕ ਸੇਖਾ ਮੋਗਾ ਸਿਟੀ ਸਾਊਥ ਮੋਗਾ ਅਤੇ ਅਰੁਣ ਸਾਰਵਾਨ ਉਰਫ਼ ਵਿਸ਼ੂ ਪੁੱਤਰ ਰਾਜੇਸ਼ ਕੁਮਾਰ ਵਾਸੀ ਵਾਰਡ ਨੰਬਰ-38 ਨੇੜੇ ਗੀਤਾ ਭਵਨ ਰਾਜੀਵ ਗਾਧੀ ਨਗਰ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਲੜੂ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਨੋਟ : ਪੰਜਾਬ 'ਚ ਹੋ ਰਹੀ ਨਾਜਾਇਜ਼ ਹਥਿਆਰਾਂ ਦੀ ਤਸਕਰੀ ਬਾਰੇ ਦਿਓ ਆਪਣੀ ਰਾਏ