ਮੋਹਾਲੀ ਵਿਖੇ ਸਪੀਕਰ ਰਾਣਾ ਕੇ.ਪੀ. ਨੇ ਲਹਿਰਾਇਆ ਤਿਰੰਗਾ

08/15/2019 5:19:27 PM

ਮੋਹਾਲੀ ( ਜੱਸੋਵਾਲ ) - ਮੋਹਾਲੀ ਦੇ ਫੇਜ਼-6 ਵਿਖੇ ਸਰਕਾਰੀ ਕਾਲਜ 'ਚ ਆਜ਼ਾਦੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤਿਰੰਗਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਨੇ ਆਸਮਾਨ 'ਚ ਗੁਬਾਰੇ ਛੱਡੇ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨੇ ਸਮਾਗਮ 'ਚ ਆਏ ਹੋਏ ਲੋਕਾਂ ਨੂੰ ਸੰਬੋਧਨ ਵੀ ਕੀਤਾ। 

PunjabKesari

ਆਜ਼ਾਦੀ ਦੇ ਦਿਹਾੜੇ ਮੌਕੇ ਆਏ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਉਹ ਕੇਂਦਰ ਸਰਕਾਰ ਕੋਲ ਪਹੁੰਚ ਕਰਕੇ ਸੁਤੰਤਰਤਾ ਸੰਗਰਾਮ 'ਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਕਹਿਣਗੇ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਵਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਨਾਲ ਨਾ ਸਿਰਫ਼ ਭੁੱਖ ਨਾਲ ਤੜਫ ਰਹੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਹੈ, ਸਗੋਂ ਸਾਧਨ ਵਿਹੂਣੇ ਇਸ ਮੁਲਕ ਨੂੰ ਪੰਜਾਬੀਆਂ ਨੇ ਤਰੱਕੀ ਦੀ ਰਾਹ ਵੀ ਵਿਖਾਈ ਹੈ।

PunjabKesari


rajwinder kaur

Content Editor

Related News