ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ SSP ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)

Sunday, Sep 18, 2022 - 01:09 PM (IST)

ਮੋਹਾਲੀ : ਇੱਥੇ ਇਕ ਨਿੱਜੀ ਯੂਨੀਵਰਸਿਟੀ 'ਚ ਕੁੜੀਆਂ ਦੀ ਇਤਰਾਜ਼ਯੋਗ ਵਾਇਰਲ ਵੀਡੀਓ ਮਾਮਲੇ 'ਤੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੁੱਝ ਕੁੜੀਆਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਵਾਇਰਲ ਹੋ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਕਿਸੇ ਵੱਲੋਂ ਵੀ ਖ਼ੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ 'ਆਪ' ਵਿਧਾਇਕਾਂ ਨਾਲ ਅੱਜ ਮੀਟਿੰਗ ਕਰਨਗੇ ਕੇਜਰੀਵਾਲ, BJP 'ਤੇ ਸਿਆਸੀ ਹਮਲੇ ਦੀ ਤਿਆਰੀ

ਉਨ੍ਹਾਂ ਕਿਹਾ ਕਿ ਜਿਸ ਕੁੜੀ ਨੂੰ ਐਂਬੂਲੈਂਸ 'ਚ ਲਿਜਾਂਦੇ ਹੋਏ ਦੀ ਵੀਡੀਓ ਸਾਹਮਣੇ ਆਈ ਹੈ, ਉਸ ਕੁੜੀ ਨੂੰ ਕੋਈ ਹੋਰ ਸਮੱਸਿਆ ਸੀ। ਐੱਸ. ਐੱਸ. ਪੀ. ਨੇ ਕਿਹਾ ਕਿ ਇਸ ਮਾਮਲੇ 'ਚ ਨਾ ਤਾਂ ਕਿਸੇ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ ਅਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਕ ਕੁੜੀ ਤੋਂ ਇਲਾਵਾ ਬਾਕੀ ਕੁੜੀਆਂ ਦੀ ਵੀ ਵੀਡੀਓ ਬਣਾਈ ਗਈ ਹੈ, ਇਹ ਵੀ ਅਫ਼ਵਾਹ ਹੈ। ਉਨ੍ਹਾਂ ਕਿਹਾ ਕਿ ਸਾਡੇ ਧਿਆਨ 'ਚ ਅਜੇ ਇਸ ਤਰ੍ਹਾਂ ਦੀ ਕੋਈ ਹੋਰ ਵੀਡੀਓ ਨਹੀਂ ਆਈ ਹੈ।

ਇਹ ਵੀ ਪੜ੍ਹੋ : ਮੋਹਾਲੀ ਦੀ ਯੂਨੀਵਰਸਿਟੀ 'ਚ 60 ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ, 8 ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ (ਵੀਡੀਓ)

ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਐੱਫ. ਆਈ. ਆਰ. ਦਰਜ ਕਰਕੇ ਇਕ ਕੁੜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਤਰਾਜ਼ਯੋਗ ਵੀਡੀਓ ਸਿਰਫ ਉਸੇ ਕੁੜੀ ਦੀ ਹੈ, ਹੋਰ ਕਿਸੇ ਦੀ ਵੀ ਵੀਡੀਓ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੜੀ ਨੇ ਖ਼ੁਦ ਵੀ ਇਹ ਗੱਲ ਨਹੀਂ ਦੱਸੀ ਕਿ ਉਸ ਨੇ ਕਿਸੇ ਹੋਰ ਦੀ ਵੀਡੀਓ ਬਣਾਈ ਹੈ। ਉਨ੍ਹਾਂ ਕਿਹਾ ਕਿ ਮੋਬਾਇਲ ਜਾਂ ਦੂਜੀਆਂ ਚੀਜ਼ਾਂ ਨੂੰ ਵੀ ਕਬਜ਼ੇ 'ਚ ਲਿਆ ਜਾ ਚੁੱਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News